ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ

February 15, 2018 - PatialaPolitics


ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਸਰਕਾਰ ਵੱਲੋਂ ਭੇਜੇ ਗਏ ਸ਼ੋ ਕਾਜ ਨੋਟਿਸ ਨੂੰ ਪੰਜਾਬ- ਹਰਿਆਣਾ ਹਾਈਕੋਰਟ ਨੇ ਖਾਰਿਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇੱਕ ਮਸ਼ੀਨ ਮਹਿੰਗੇ ਭਾਅ ਖਰੀਦਣ ਦੇ ਇਲਜ਼ਾਮ ਵਿਚ ਮੇਅਰ ਕੁਲਵੰਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਸਰਕਾਰ ਵੱਲੋਂ ਨੋਟਿਸ ਭੇਜਿਆ ਗਿਆ ਸੀ| ਕੁਲਵੰਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਜਾਵੇ| ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਗਏ ਨੋਟਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ|