20 Covid deaths reported in Patiala May 22

May 22, 2021 - PatialaPolitics

10587 ਨੇਂ ਲਗਵਾਈ ਕੋਵਿਡ ਵੈਕਸੀਨ

345 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

23 ਮਈ ਨੂੰ ਕੇਵਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਕੇਵਲ ਦੋ ਥਾਵਾਂ ਤੇ ਲਗਾਏ ਜਾਣਗੇ ਟੀਕੇ : ਸਿਵਲ ਸਰਜਨ

      ਪਟਿਆਲਾ, 22 ਮਈ  (         ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ  ਅੱਜ 10587 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ।ਜਿਸ ਵਿੱਚ 18 ਤੋਂ 44 ਸਾਲ ਦੇ 4816 ਅਤੇ 45 ਸਾਲ ਤੋਂ ਜਿਆਦਾ ਉਮਰ ਦੇ 5771 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,18,378 ਹੋ ਗਿਆ ਹੈ। ਉਹਨਾਂ ਕਿਹਾ ਕਿ ਸਟੇਟ ਪੱਧਰ ਤੋਂ ਸਟੇਟ ਪੂਲ ਤਹਿਤ ਵੈਕਸੀਨ ਦੀ ਪ੍ਰਾਪਤੀ ਨਾ ਹੋਣ ਕਾਰਣ ਕੱਲ ਮਿਤੀ 23 ਮਈ ਦਿਨ ਐਤਵਾਰ ਨੂੰ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਨਹੀ ਹੋਵੇਗਾ।ਜਦਕਿ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਟੀਕਾਕਰਣ ਕੇਵਲ ਦੋ ਥਾਂਵਾ ਰਾਮ ਲੀਲਾ ਗਰਾਉਂਡ ਰਾਘੋ ਮਾਜਰਾ ਅਤੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਸਵੇਰੇ 11 ਵਜੇ ਤੋਂ ਲਗਾਏ ਜਾਣੇ ਸ਼ੁਰੂ ਹੋਣਗੇ, ਜਦਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਬਲਾਕ ਸ਼ੁਤਰਾਣਾ ਦੇ ਪਿੰਡ ਕੁਲਾਰਾਂ ਅਤੇ ਪਿੰਡ ਫਤਿਹਪੁਰ ਦੇ ਰਾਧਾਸੁਆਮੀ ਸਤਸੰਗ ਭਵਨ, ਬਲਾਕ ਕਾਲੋਮਾਜਰਾ ਦੇ ਪਿੰਡ ਮਾਣਕਪੁਰ ਵਿੱਚ ਕੋਵੈਕਸੀਨ ਦਵਾਈ  ਦੀ ਦੂਜੀ ਡੋਜ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 345 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਪ੍ਰਾਪਤ 4754 ਦੇ ਕਰੀਬ ਰਿਪੋਰਟਾਂ ਵਿਚੋਂ 345 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 44592 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 646 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 40286 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3197 ਹੈ। ਜਿਲੇ੍ਹ ਵਿੱਚ 20 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1,109 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 345 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 103, ਨਾਭਾ ਤੋਂ 18, ਰਾਜਪੁਰਾ ਤੋਂ 21, ਸਮਾਣਾ ਤੋਂ 13, ਬਲਾਕ ਭਾਦਸਂੋ ਤੋਂ 25, ਬਲਾਕ ਕੌਲੀ ਤੋਂ 87,ਬਲਾਕ ਕਾਲੋਮਾਜਰਾ ਤੋਂ 06, ਬਲਾਕ ਸ਼ੁਤਰਾਣਾ ਤੋਂ 41, ਬਲਾਕ ਹਰਪਾਲਪੁਰ ਤੋਂ 17, ਬਲਾਕ ਦੁਧਣਸਾਧਾਂ ਤੋਂ 14 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 84 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 261 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

        ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਸਮਾਣਾ ਦੇ ਸੇਂਖੋ ਕਲੌਨੀ ਗੱਲੀ ਨੰਬਰ ਇੱਕ ਵਿਚੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਕੋਵਿਡ ਪ੍ਰਭਾਵਤ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਬਲਾਕ ਕੌਲੀ ਦੇ ਪਿੰਡ ਧਬਲਾਨ ਵਿਖੇ 250 ਆਰ.ਟੀ.ਪੀ.ਸੀ.ਆਰ ਟੈਸਟਾਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਣ ਤੇਂ 37 ਹੋਰ ਨਵੇਂ ਪੋਜਟਿਵ ਪਾਏ ਗਏ ਹਨ,ਜਿਸ ਨਾਲ ਪਿੰਡ ਵਿੱਚ ਐਕਟਿਵ ਪੋਜਟਿਵ ਕੇਸਾਂ ਦੀ ਗਿਣਤੀ ਵੱਧ ਕੇ 74 ਹੋ ਗਈ ਹੈ। ਅੱਜ ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਿਸ ਨਾਲ ਮਿਲ ਕੇ ਧਬਲਾਨ ਪਿੰਡ ਦੇ ਪ੍ਰਭਾਵਤ ਏਰੀਏ ਦਾ ਦੌਰਾ ਕੀਤਾ ਗਿਆ।ਪੁਲਿਸ ਨੁੰ ਪ੍ਰਭਾਵਤ ਏਰੀਏ ਨੁੰ ਚੰਗੀ ਤਰਾ ਬੰਦ ਕਰਕੇ ਉਥੇ ਕੰਟੈਨਮੈਂਟ ਦੀਆਂ ਪਾਬੰਦੀਆਂ ਨੁੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ।ਪੋਜਟਿਵ ਕੇਸਾਂ ਦੀ ਕੰਨਟੈਕ ਟਰੇਸਿੰਗ ਅਜੇ ਜਾਰੀ ਹੈ।ਪਿੰਡ ਵਿੱਚ ਗੁਰੂਦੁਆਰਾ ਸਾਹਿਬ ਰਾਹੀ ਵਾਰ ਵਾਰ ਅਨਾੳਂੁਸਮੈਂਟ  ਕਰਵਾ ਕੇ ਬੁਖਾਰ, ਖਾਂਸੀ , ਜੁਕਾਮ ਆਦਿ ਲੱਛਣਾਂ ਵਾਲੇ ਲੋਕਾਂ ਨੁੰ ਤੁਰੰਤ ਆਪਣੀ ਕੋਵਿਡ ਜਾਂਚ ਕਰਵਾਉਣ ਲਈ ਕਿਹਾ ਜਾ ਰਿਹਾ ਹੈ।ਲੋਕਾਂ ਨੁੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੀ ਕੋਵਿਡ ਲੱਛਣਾਂ ਨੂੰ ਨਾ ਛੁਪਾਉਣ ਬਲਕਿ ਸਮੇਂ ਸਿਰ ਆਪਣੀ ਜਾਂਚ ਕਰਵਾਉਣ ਤਾਂ ਜੋ ਉਹਨਾਂ ਨੁੰ ਸਮੇਂ ਸਿਰ ਲੋੜੀਂਦਾ ਇਲਾਜ ਮੁਹਈਆਂ ਕਰਵਾਇਆ ਜਾ ਸਕੇ।

      ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4813 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,33,078 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 44,592 ਕੋਵਿਡ ਪੋਜਟਿਵ, 5,86,301 ਨੈਗੇਟਿਵ ਅਤੇ ਲਗਭਗ 2185 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।