Covid and vaccination report of Patiala June 3
June 3, 2021 - PatialaPolitics
1348 ਨੇ ਲਗਵਾਈ ਕੋਵਿਡ ਵੈਕਸੀਨ
4 ਜੂਨ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।
131 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ,3 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1348 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,54,174 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 4 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਬੀਰ ਜੀ ਦਸੌਦੀ ਰਾਮ ਅਪਾਹਜ਼ ਆਸ਼ਰਮ, ਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਰੋਟਰੀ ਭਵਨ ਐਸ ਐਸ ਟੀ ਨਗਰ, ਸ਼ਾਂਝਾ ਸਕੂਲ ਤ੍ਰਿਪੜੀ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬ, ਪਾਤੜਾਂ ਦੇ ਬਿਰਧ ਆਸ਼ਰਮ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ,ਬਹਾਵਲਪੁਰ ਭਵਨ , ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਭਾਦਸੋਂ ਦੇ ਰਾਧਾ ਸੁਆਮੀ ਸਤਸੰਗ ਘਰ, ਕਾਲੋਮਾਜਰਾ ਦੇ ਜੀ ਪੀ ਐਸ, ਕੌਲੀ ਦੇ ਗੁਰੂਦੁਆਰਾ ਸਾਹਿਬ ,ਸ਼ੁਤਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਗੁਰੂਦੁਆਰਾ ਸਾਹਿਬ ਬੁਜਰਕ ਗੁਰੂਦੁਆਰਾ ਸਾਹਿਬ ਗੁਲਜਾਰਪੁਰ , ਗੁਰੂਦੁਆਰਾ ਸਾਹਿਬ ਹਰਪਾਲਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ 131 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3439 ਦੇ ਕਰੀਬ ਰਿਪੋਰਟਾਂ ਵਿਚੋਂ 131 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47077 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 340 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44284 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1544 ਹੈ। ਜਿਲੇ੍ਹ ਵਿੱਚ 10 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1249 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 131 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 48, ਨਾਭਾ ਤੋਂ 07, ਸਮਾਣਾ ਤੋਂ 03, ਰਾਜਪੁਰਾ ਤੋਂ 05, ਬਲਾਕ ਭਾਦਸਂੋ ਤੋਂ 17, ਬਲਾਕ ਕੌਲੀ ਤੋਂ 19, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 14, ਬਲਾਕ ਹਰਪਾਲਪੁਰ ਤੋਂ 09, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 21 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 110 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਉਹਨਾਂ ਕਿਹਾ ਕਿ ਜਿਹੜੇ ਕੋਵਿਡ ਮਰੀਜ ਹਸਪਤਾਲ ਤੋਂ ਠੀਕ ਹੋਣ ਉਪਰੰਤ ਘਰ ਵਾਪਿਸ ਆਉਂਦੇ ਹਨ।ਉਹਨਾਂ ਨੁੰ ਕੁਝ ਸਮਾਂ ਘਰ ਵਿੱਚ ਆਕਸੀਜਨ ਦੀ ਕਿੱਲਤ ਰਹਿੰਦੀ ਹੈ।ਅਜਿਹੇ ਵਿਅਕਤੀਆਂ ਨੂੰ ਆਕਸੀਜਨ ਉਪਲਬਧ ਕਰਵਾਉਣ ਲਈ ਐਕਸਾਈਜ ਵਿਭਾਗ ਵਿੱਚ ਆਕਸੀਜਨ ਕੰਨਸਨਟ੍ਰੇਟਰ ਬੈਂਕ ਬਣਾਇਆ ਗਿਆ ਹੈ।ਜਿਥੇ ਡਾਕਟਰ ਦੀ ਸਲਾਹ ਦਿੱਤੀ ਪਰਚੀ ਦਿਖਾ ਕੇ ਸਿਵਲ ਸਰਜਨ ਦਫਤਰ ਤੋਂ ਪ੍ਰਵਾਨਗੀ ਲਈ ਜਾ ਸਕਦੀ ਹੈ।ਜਿਸ ਮਗਰੋ ਲੋੜਵੰਦ ਵਿਅਕਤੀ 15,000/- ਰੁਪਏ ਦਾ ਡਰਾਫਟ ਬਤੋਰ ਸਕਿਉਰਿਟੀ ਜੋ ਕਿ ਵਾਪਸੀ ਯੋਗ ਹੈ, ਐਕਸਾਈਜ ਵਿਭਾਗ ਵਿੱਚ ਜਮਾਂ ਕਰਵਾ ਕੇ ਆਕਸੀਜਨ ਕੰਨਸਨਟ੍ਰਟਰ ਵਰਤੋਂ ਲਈ ਲਿਜਾ ਸਕਦਾ ਹੈ। ਵਰਤੋਂ ਤੋਂ ਬਾਦ ਆਕਸੀਜਨ ਕੰਨਸਨਟੇ੍ਰਟਰ ਵਾਪਸ ਕਰਨ ਤੇਂ ਇਹ ਸਕਿਉਰਿਟੀ ਦੀ ਰਕਮ ਵਾਪਸ ਕਰ ਦਿੱਤੀ ਜਾਵੇਗੀ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਸਮਾਂ ਪੁਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਣ ਬਲਾਕ ਭਾਦਸੋਂ ਦੇ ਪਿੰਡ ਜਿੰਦਲਪੁਰ, ਬਲਾਕ ਦੁਧਨਸਾਂਧਾ ਦੇ ਪਿੰਡ ਬੋਲੜਕਲਾਂ ਅਤੇ ਬਲਾਕ ਕੌਲੀ ਦੇ ਪਿੰਡ ਮਹਿਮੂਦਪੂਰ ਜਟਾਂ ਵਿੱਚ ਲਗਾਈਆਂ ਮਾਈਕਰੋਕੰਟੈਨਮੈਂਟਾ ਹਟਾ ਦਿੱਤੀਆਂ ਗਈਆਂ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3527 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,77,537 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,077 ਕੋਵਿਡ ਪੋਜਟਿਵ, 6,28,733 ਨੈਗੇਟਿਵ ਅਤੇ ਲਗਭਗ 1727 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।