Covid report of Patiala 4 June
June 4, 2021 - PatialaPolitics
1297 ਨੇ ਲਗਵਾਈ ਕੋਵਿਡ ਵੈਕਸੀਨ
5 ਜੂਨ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।
ਅਪਾਹਿਜ ਆਸ਼ਰਮ ਵਿੱਚ ਲਗਾਇਆ ਕੋਵਿਡ ਟੀਕਾਕਰਣ ਕੈਂਪ
130 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ,4 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1297 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,55,471 ਹੋ ਗਿਆ ਹੈ। ਅੱਜ ਪਟਿਆਲਾ ਸਹਿਰ ਦੇ ਰਾਜਪੁਰਾ ਰੋਡ ਸਥਿਤ ਵੀਰ ਜੀ ਅਪਾਹਿਜ ਆਸ਼ਰਮ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਇਆ ਗਿਆ।ਜਿਸ ਦਾ ਨਿਰੀਖਣ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ.ਵੀਨੂੰ ਗੋਇਲ ਵੱਲੌਂ ਕੀਤਾ ਗਿਆ।ਇਸ ਕੈਂਪ ਵਿੱਚ ਆਸ਼ਰਮ ਵਿੱਚ ਰਹਿ ਰਹੇ 60 ਦੇ ਕਰੀਬ ਅਪਾਹਿਜ ਵਿਅਕਤੀਆਂ ਵੱਲੋਂ ਆਪਣਾ ਟੀਕਾਕਰਣ ਕਰਵਾਇਆ ਗਿਆ।
ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 5 ਜੂਨ ਦਿਨ ਸ਼ਨੀਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੋਤੀ ਬਾਗ ਗੁਰੂਦੁਆਰਾ ਸਾਹਿਬ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ , ਰੋਟਰੀ ਭਵਨ ਐਸ ਐਸ ਟੀ ਨਗਰ, ਸ਼ਾਂਝਾ ਸਕੂਲ ਤ੍ਰਿਪੜੀ,ਕਾਲੀ ਮਾਤਾ ਮੰਦਰ,ਮਹਾਰਾਣੀ ਕਲੱਬ,ਸਿ਼ਵ ਮੰਦਿਰ ਸਫਾਬਾਦੀ ਅਰੋੜਿਆਂ ਦਾ ਮਹੱਲਾ,ਸਿਵ ਮੰਦਿਰ ਅਰਬਨ ਅਸਟੇਟ, ਰਾਧਾ ਸੁਆਮੀ ਸਤਸੰਗ ਘਰ, ਗੁੰਗੇ ਬੋਲਿਆਂ ਦਾ ਸਕੂਲ ਟੀ.ਬੀ. ਹਸਪਤਾਲ ਰੋਡ,ਯਾਦਵਿੰਦਰਾ ਪੂਰਨ ਬਾਲ ਨਿਕੇਤਨ ਲਾਹੋਰੀ ਗੇਟ, ਨਾਭਾ ਦੇ ਰਾਧਾ ਸੁਆਮੀ ਸਤਸੰਗ ਘਰ ,ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬ, ਪਾਤੜਾਂ ਦੇ ਸੰਤ ਨਿਰੰਕਾਰੀ ਭਵਨ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ,ਐਸ.ਓ.ਐਸ ਚਿਲਡਰਨ ਹੋਮ , ਸਮਾਣਾ ਦੇ ਡਾਕਟਰ ਹਰੀ ਚੰਦ ਪਿੰਗਲਾ ਆਸ਼ਰਮ,ਅਗਰਵਾਲ ਧਰਮਸ਼ਾਲਾ, ਕਾਲੋਮਾਜਰਾ ਦੇ ਜੀ ਪੀ ਐਸ, ਬਲਾਕ ਕੌਲੀ ਦੇ ਧਰਮਸ਼ਾਲਾ ਬਾਬੂ ਸਿੰਘ ਕਲੋਨੀ, ਏਕਤਾ ਨਗਰ ਸਰਹਿੰਦ ਰੋਡ,ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ਪਾਤੜਾਂ,ਦੁਗਾਲ ਖੁਰਦ, ਬਲਾਕ ਦੁੱਧਣ ਸਾਧਾਂ ਦੇ ਪਿੰਗਲਾ ਆਸ਼ਰਮ ਸਨੌਰ ਰੋਡ, ਬਲਾਕ ਹਰਪਾਲਪੁਰ ਵਿਚ ਸੀਨੀਅਰ ਸੰਕੰਡਰੀ ਸਕੂਲ ਮਰਦਾਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ 130 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3808 ਦੇ ਕਰੀਬ ਰਿਪੋਰਟਾਂ ਵਿਚੋਂ 130 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47207 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 160 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44444 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1504 ਹੈ। ਜਿਲੇ੍ਹ ਵਿੱਚ 10 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1259 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 130 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 51, ਨਾਭਾ ਤੋਂ 10, ਸਮਾਣਾ ਤੋਂ 03, ਰਾਜਪੁਰਾ ਤੋਂ 08, ਬਲਾਕ ਭਾਦਸਂੋ ਤੋਂ 13, ਬਲਾਕ ਕੌਲੀ ਤੋਂ 21, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 11, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 25 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 105 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਉਹਨਾਂ ਕਿਹਾ ਕਿ ਅੱਜ ਜਿਲੇ੍ਹ ਵਿੱਚ 5 ਕੇਸ ਬਲ਼ੈਕ ਫੰਗਸ ਦੇ ਰਿਪੋਰਟ ਹੋਏ ਹਨ।ਜਿਹਨਾਂ ਵਿੱਚੋਂ 3 ਪਟਿਆਲਾ ਜਿਲ੍ਹੇ ਨਾਲ ਸਬੰਧਤ ਹਨ ਅਤੇ 2 ਬਾਹਰੀ ਜਿਲ੍ਹਿਆਂ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਹੁਣ ਤੱਕ ਦੇ ਬਲ਼ੈਕ ਫੰਗਸ ਦੇ ਕੇਸਾਂ ਦੀ ਗਿਣਤੀ 49 ਹੋ ਗਈ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਣ ਬਲਾਕ ਭਾਦਸੋਂ ਦੇ ਪਿੰਡ ਖਨੌੜਾ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।
- ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3707 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,81,244 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,207 ਕੋਵਿਡ ਪੋਜਟਿਵ, 6,32,411 ਨੈਗੇਟਿਵ ਅਤੇ ਲਗਭਗ 1626 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।