Covid and vaccination report of Patiala June 11

June 11, 2021 - PatialaPolitics

 

89 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

12 ਜੂਨ ਨੂੰ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ

1806 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ

ਪਟਿਆਲਾ 11 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 1806 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,65,971 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 12 ਜੂਨ ਦਿਨ ਸਨਿਚਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ, ਨਾਭਾ ਦੇ ਰਾਧਾਸੁਆਮੀ ਸਤਸੰਗ ਘਰ,ਐਸ ਏ ਐਲ ਸਕੂਟਰ ਫੈਕਟਰੀ, ਸ਼ਿਵ ਸ਼ਕਤੀ ਪਾਰਟੀ ਚੌਂਕ ਦੇਵੀ ਮੰਦਿਰ ਨਾਭਾ , ਨਰਿੰਦਰ ਪ੍ਰਕਾਸ਼ ਐਂਡ ਕੰਪਨੀ ਰੇਲਵੇ ਰੋਡ, ਐਮ.ਪੀ.ਡਬਲਿਉ ਸਕੂਲ ਨਾਭਾ , ਰਾਜਪੁਰਾ ਦੇ ਫੋਕਲ ਪੁਆਇੰਟ ਅਤੇ ਰਾਧਾ ਸੁਆਮੀ ਸਤਸੰਗ ਘਰ , ਪਾਤੜਾਂ ਦੇ ਨਿਰੰਕਾਰੀ ਭਵਨ ਅਤੇ ਰਾਧਾ ਸੁਆਮੀ ਸਤਸੰਗ ਘਰ, ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਕਰੀਮਿਕਾ ਫੈਕਟਰੀ ਸੰਧਾਰਸੀ, ਬਲਾਕ ਕੌਲੀ ਦੇ ਵਿਸਾਲ ਪੇਪਰਜ, ਪਟਿਆਲਾ ਡਿਸਟੈਲਰੀਜ਼ ਪ੍ਰਈਵੇਟ ਮਨੂਫੈਕਚਰਜ਼ , ਬਲਾਕ ਕਾਲੋਮਾਜਰਾ ਦੇ ਅਲਿਗਨਜ ਇੰਟੈਗਰੇਟਡ ਮਿਟੈਲਿਕ ਲਿਮਟਿਡ, ਰਾਜਾ ਫੈਟ ਐਂਡ ਫੀਡ ਫੈਕਟਰੀ ਗਾਜੀਪੁਰ , ਬਲਾਕ ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ਮਾਣਕਪੁਰ ਅਤੇ ਬਲਾਕ ਦੁਧਣਸਾਧਾਂ ਦੇ ਆਂਗਣਵਾੜੀ ਸੈਂਟਰ ਮਗਰ ਸਾਹਿਬ ਤੇ ਹਸਨਪੁਰ ਕੰਬੋਆਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਕੋਵੈਕਸੀਨ ਨਾਲ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਰਾਜਪੁਰਾ ਟਾਊਂਨ ਦੇ ਆਰੀਆ ਸਮਾਜ ਮੰਦਿਰ ਅਤੇ ਸ੍ਰੀ ਪ੍ਰਾਖਰ ਪਰਉਪਕਾਰ ਮਿਸ਼ਨ ਭਾਦਸੋਂ ਵਿਖੇ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 89 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3788 ਦੇ ਕਰੀਬ ਰਿਪੋਰਟਾਂ ਵਿਚੋਂ 89 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47889 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 94 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45668 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 923 ਹੈ।ਜਿਲੇ੍ਹ ਵਿੱਚ 03 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1298 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 89 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 24, ਨਾਭਾ ਤੋਂ 02, ਸਮਾਣਾ ਤੋਂ 01, ਰਾਜਪੁਰਾ ਤੋਂ 05, ਬਲਾਕ ਭਾਦਸਂੋ ਤੋਂ 06, ਬਲਾਕ ਕੌਲੀ ਤੋਂ 09, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 07, ਬਲਾਕ ਹਰਪਾਲਪੁਰ ਤੋਂ 12, ਬਲਾਕ ਦੁਧਣਸਾਧਾਂ ਤੋਂ 21 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 15 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 74 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3731 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,06,002 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47889 ਕੋਵਿਡ ਪੋਜਟਿਵ, 6,56,455 ਨੈਗੇਟਿਵ ਅਤੇ ਲਗਭਗ 1658 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।