Covid and vaccination report of Patiala June 12
June 12, 2021 - PatialaPolitics
7010 ਨੇ ਲਗਵਾਈ ਕੋਵਿਡ ਵੈਕਸੀਨ
13 ਜੂਨ ਨੂੰ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।
57 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ 12 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 7010 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ।ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 6456 ਅਤੇ 18 ਤੋਂ 44 ਸਾਲ ਦੇ 554 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,72,981 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕੱਲ ਮਿਤੀ 13 ਜੂਨ ਨੂੰ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੇਗੀ। ਕੱਲ ਮਿਤੀ 13 ਜੂਨ ਦਿਨ ਐਤਵਾਰ ਨੂੰ ਕੇਂਦਰੀ ਪੁਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ,ਨਾਭਾ ਅਤੇ ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ,ਜਦ ਕਿ ਸਟੇਟ ਪੂਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ ਸਰਕਾਰ ਦੀਆ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਤੱਕ ਦੇ ਨਾਗਰਿਕਾਂ ਦਾ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਰੋਟਰੀ ਭਵਨ ਐਸ. ਐਸ.ਟੀ ਨਗਰ, ਐਸ.ਡੀ.ਐਸ.ਈ. ਸਕੂਲ, ਪਾਰਕ ਜਗਦੀਸ਼ ਕਲੋਨੀ, ਸ਼੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ, ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ,ਸ਼ਿਵ ਮੰਦਰ ਸਫਾਬਾਦੀ ਗੇਟ, ਹਨੁਮਾਨ ਮੰਦਰ ਨੇੜੇ ਅਗਰਸੈਨ ਹਸਪਤਾਲ, ਖੇੜਾ ਮੰਦਰ ਧਰਮਸ਼ਾਲ ਪੀਪਲ ਵਾਲੀ ਗੱਲੀ ਰਾਘੋਮਾਜਰਾ, ਰਾਧਾਸੁਆਮੀ ਸਤਸੰਗ ਭਵਨ, ਨਾਭਾ ਦੇ ਸ਼ਿਵ ਮੰਦਰ ਨਾਗਰਾ ਚੋਂਕ, ਸ਼ਿਵ ਸ਼ਕਤੀ ਪਾਰਟੀ ਚੌਂਕ ਦੇਵੀ ਮੰਦਰ, ਰਾਧਾਸੁਆਮੀ ਸਤਸੰਗ ਭਵਨ, ਰਾਜਪੁਰਾ ਦੇ ਸ਼ਿਵ ਮੰਦਰ ਪੁਰਾਨਾ ਰਾਜਪੁਰਾ, ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਧਾ ਸੁਆਮੀ ਸਤਸੰਗ ਭਵਨ ਘਨੌਰ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗਰੂੁਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਪਿੰਡ ਕਾਲੋਮਾਜਰਾ ਦੇ ਸਰਕਾਰੀ ਸਕੂਲ, ਪਿੰਡ ਦਮਨ ਹੇੜੀ ਦੇ ਆਂਗਣਵਾੜੀ ਸੈਂਟਰ, ਬਲਾਕ ਕੌਲੀ ਦੇ ਪਿੰਡ ਬਹਾਦਰਗੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਹਸਨਪੁਰ ਦੇ ਸਰਕਾਰੀ ਸਕੂਲ, ਬਲਾਕ ਭਾਦਸੋਂ ਦੇ ਪਿੰਡ ਖੋਖ ਦੇ ਗੁਰੂਦੁਆਰਾ ਸਾਹਿਬ, ਬਲਾਕ ਦੁਧਨਸਾਧਾ ਦੇ ਕਸਬਾ ਸਨੌਰ ਦੇ ਮੰਦਰ, ਪਿੰਡ ਦੇਵੀਗੜ ਦੇ ਰਵੀਦਾਸ ਧਰਮਸ਼ਾਲਾ, ਬਲਾਕ ਸ਼ੁਤਰਾਣਾ ਦੇ ਅਧੀਨ ਪਾਤੜਾਂ ਅਤੇ ਪਿੰਡ ਫਤਿਹਪੁਰ ਦੇ ਰਾਧਾ ਸੁਆਮੀ ਸਤਸੰਗ ਘਰ ਵਿਖੇ ਟੀਕਾਕਰਨ ਕੀਤਾ ਜਾਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।ਵਉਹਨਾਂ ਕਿਹਾ ਕਿ ਸਟੇਟ ਪੂਲ ਤਹਿਤ ਪ੍ਰਾਪਤ ਵੈਕਸੀਨ ਦੀ ਐਂਟਰੀ ਕੋਵਾ ਐਪ ਪੰਜਾਬ ਅਤੇ ਕੇਂਦਰੀ ਪੂਲ ਤਹਿਤ ਪ੍ਰਾਪਤ ਵੈਕਸੀਨ ਦੀ ਐਂਟਰੀ ਕੋਵਿਨ ਐਪ ਵਿੱਚ ਕੀਤੀ ਜਾਵੇਗੀ। ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਜਿਹਨਾਂ ਦੀ ਕੋਵੀਸ਼ੀਲਡ ਵੈਕਸੀਨ ਦੇ ਪਹਿਲੇ ਟੀਕੇ ਨੁੰ ਲੱਗੇ 84 ਦਿਨ ਪੂਰੇ ਹੋ ਗਏ ਹਨ, ਉਹ ਹੁਣ ਵੈਕਸੀਨ ਦੀ ਦੁਜੀ ਡੋਜ ਲਗਵਾ ਸਕਦੇ ਹਨ।
ਅੱਜ ਜਿਲੇ ਵਿੱਚ 57 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3839 ਦੇ ਕਰੀਬ ਰਿਪੋਰਟਾਂ ਵਿਚੋਂ 57 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47946 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 117 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45785 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 858 ਹੈ।ਜਿਲੇ੍ਹ ਵਿੱਚ 05 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1303 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 57 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 30, ਨਾਭਾ ਤੋਂ 06, ਰਾਜਪੁਰਾ ਤੋਂ 02, ਬਲਾਕ ਭਾਦਸਂੋ ਤੋਂ 07, ਬਲਾਕ ਕੌਲੀ ਤੋਂ 02, ਬਲਾਕ ਸ਼ੁਤਰਾਣਾ ਤੋਂ 07 ਅਤੇ ਬਲਾਕ ਦੁਧਣਸਾਧਾਂ ਤੋਂ 03 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 04 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 53 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3711 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,09,713 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47946 ਕੋਵਿਡ ਪੋਜਟਿਵ, 6,60,237 ਨੈਗੇਟਿਵ ਅਤੇ ਲਗਭਗ 1530 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।