Covid and vaccination report of Patiala June 14
June 14, 2021 - PatialaPolitics
3942 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ
15 ਜੂਨ ਨੂੰ ਵੀ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ।
ਸੰਪੁਰਣ ਟੀਕਾਕਰਨ ਲਈ ਵੈਕਸੀਨ ਦੀਆਂ ਦੋਵੇਂ ਡੋਜਾ ਲਗਵਾਉਣੀਆਂ ਜਰੂਰੀ।
95 ਪ੍ਰਤੀਸ਼ਤ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ।
25 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ 14 ਜੂਨ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਆਮ ਵਾਂਗ ਜਾਰੀ ਰਿਹਾ ਅਤੇ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 3942 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ।ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 2472 ਅਤੇ 18 ਤੋਂ 44 ਸਾਲ ਦੇ 1470 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,84,195 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 15 ਜੂਨ ਦੇ ਕੋਵਿਡ ਟੀਕਾਕਰਨ ਕਂੈਂਪਾ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਕੱਲ ਮਿਤੀ 15 ਜੂਨ ਦਿਨ ਮੰਗਲਵਾਰ ਨੂੰ ਕੇਂਦਰੀ ਪੁਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੌਤੀ ਬਾਗ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂੁਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਪਿੰਡ ਕਾਲੋਮਾਜਰਾ ਦੇ ਸਰਕਾਰੀ ਸਕੂਲ, ਬਲਾਕ ਕੌਲੀ ਦੇ ਪਿੰਡ ਕੌਲੀ ਦੇ ਗੁਰੂੁਦੁਆਰਾ ਸਾਹਿਬ, ਬਲਾਕ ਭਾਦਸੋਂ ਦੇ ਪਿੰਡ ਭਾਦਸੌਂ ਦੇ ਹਰੀਹਰ ਮੰਦਰ, ਬਲਾਕ ਦੁਧਨਸਾਧਾ ਦੇ ਕਸਬਾ ਸਨੌਰ ਦੇ ਮਾੜੀ ਮੰਦਰ ਅਤੇ ਦੇਵੀਗੜ ਦੇ ਰਵੀਦਾਸ ਧਰਮਸ਼ਾਲਾ, ਬਲਾਕ ਸ਼ੁਤਰਾਣਾ ਦੇ ਅਧੀਨ ਪਿੰਡ ਸ਼ੁਤਰਾਣਾ ਦੇ ਗੁਰੂੁਦੁਆਰਾ ਸਾਹਿਬ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਤਹਿਤ ਪ੍ਰਾਪਤ ਕੋਵੈਕਸੀਨ ਨਾਲ ਸਰਕਾਰ ਦੀਆਂ ਗਾਈਡਲਾਈਨਜ ਅਨੁਸਾਰ 18 ਤੋਂ 44 ਸਾਲ ਤੱਕ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਗੁਆਰਡ ਯੁਨਿਟ ਤਾਰਾਪੋਰ ਐਨਕਲੇਵ ਵਿਖੇ ਟੀਕਾਕਰਨ ਕੀਤਾ ਜਾਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਈ ਜਾਵੇਗੀ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਹਨਾਂ ਦੀ ਕੋਵੀਸ਼ੀਲਡ ਵੈਕਸੀਨ ਦੇ ਪਹਿਲੇ ਟੀਕੇ ਨੁੰ ਲੱਗੇ 84 ਦਿਨ ਪੂਰੇ ਹੋ ਗਏ ਹਨ, ਉਹ ਹੁਣ ਵੈਕਸੀਨ ਦੀ ਦੁਜੀ ਡੋਜ ਲਗਵਾ ਸਕਦੇ ਹਨ।ਉਹਨਾਂ ਕਿਹਾ ਸੰਪੁਰਨ ਟੀਕਾਕਰਨ ਲਈ ਵੈਕਸੀਨ ਦੀ ਦੁਸਰੀ ਡੌਜ ਲਗਵਾਉਣਾ ਜਰੂਰੀ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਣ ਕਰਵਾ ਕੇ ਬਿਮਾਰੀ ਦੇ ਖਾਤਮੇ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।
ਅੱਜ ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2444 ਦੇ ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48035 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 95 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45996 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 726 ਹੈ।ਜਿਲੇ੍ਹ ਵਿੱਚ 05 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1313 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04,ਨਾਭਾ ਤੋਂ 02, ਸਮਾਣਾ ਤੋਂ 03, ਰਾਜਪੁਰਾ ਤੋਂ 02, ਬਲਾਕ ਭਾਦਸਂੋ ਤੋਂ 04, ਬਲਾਕ ਕੌਲੀ ਤੋਂ 01, ਬਲਾਕ ਕਾਲੌਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 01, ਬਲਾਕ ਸ਼ੁਤਰਾਣਾ ਤੋਂ 05 ਅਤੇ ਬਲਾਕ ਦੁਧਣਸਾਧਾਂ ਤੋਂ 01 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 04 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 21 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2712 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,14,928 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48035 ਕੋਵਿਡ ਪੋਜਟਿਵ, 6,65,690 ਨੈਗੇਟਿਵ ਅਤੇ ਲਗਭਗ 1203 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।