Covid vaccination schedule of Patiala for 1st July
June 30, 2021 - PatialaPolitics
ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 1 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਅਤੇ ਸਪੈਸਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ/ਜਿੰਮਜ਼/ ਆਰ. ਟੀ. ਏ. ਆਫਿਸ ਸੈਕਟਰੀਏਟ/ ਰੈਡ ਕਰਾਸ ਡਿਸਏਬਲਡ ਕੈਂਪ, ਰੈਡ ਕਰਾਸ ਬਿਲਡਿੰਗ ਆਪੋਜਿਟ ਗੁਰੂਦੁਆਰਾ ਸਾਹਿਬ ਅਤੇ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ । ਨਾਭਾ ਦੇ ਐਮ. ਪੀ. ਡਬਲਿਯੂ ਸਕੂਲ , ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਤੋਂ ਇਲਾਵਾ ਬਲਾਕ ਹਰਪਾਲਪੁਰ , ਬਲਾਕ ਕੌਲੀ, ਬਲਾਕ ਕਾਲੋਮਾਜਰਾ ,ਬਲਾਕ ਭਾਦਸੋਂ, ਬਲਾਕ ਦੁੱਧਨਸਾਧਾਂ ਬਲਾਕ ਸ਼ੁਤਰਾਣਾ ਆਦਿ ਦੇ ਪਿੰਡਾਂ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ ।