Civil Surgeon Patiala Dr Satinder Singh retires
June 30, 2021 - PatialaPolitics
ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਅੱਜ ਆਪਣੀ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਪਾਰਟੀ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਲਗਭਗ 30 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਦੇ ਤੌਰ ਤੇ ਰਿਟਾਇਰ ਹੋਏ ਹਨ। ਇਸ ਮੋਕੇ ਉਹਨਾਂ ਨੂੰ ਵਧਾਈ ਦਿੰਦੇ ਡਾ. ਪਰਵੀਨ ਪੁਰੀ ਨੇ ਕਿਹਾ ਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜਿਲੇ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ। ਡਾ. ਜਤਿੰਦਰ ਕਾਂਸਲ ਨੇ ਕਿਹਾ ਕਿ ਡਾ. ਸਤਿੰਦਰ ਸਿੰਘ ਨੇ ਹਮੇਸ਼ਾ ਹੀ ਸਰਕਾਰੀ ਨੌਕਰੀ ਦੋਰਾਨ ਕੰਮ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੋਕੇ ਉਹਨਾਂ ਨਾਲ ਜਿਲਾ ਪਰਿਵਾਰ ਭਾਲਾਈ ਅਫਸਰ ਡਾ. ਜਤਿੰਦਰ ਕਾਂਸਲ, ਜਿਲਾ ਸਿਹਤ ਅਫਸਰ ਸਹਾਇਕ ਸਿਹਤ ਅਫਸਰ ਡਾ. ਸੁਖਮਿੰਦਰ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ, ਡਾ. ਸੁਮੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਜਸਜੀਤ ਕੌਰ, ਕੁਲਵੀਰ ਕੌਰ, ਜਸਵੀਰ ਕੌਰ ਅਤੇ ਦਫਤਰ ਦਾ ਸਮੂਹ ਸਟਾਫ ਹਾਜਰ ਸੀ।