Go Corona Gone? Only 1 case reported in Patiala City
July 5, 2021 - PatialaPolitics
ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ ਹੋਇਆ ਪੰਜ ਲੱਖ ਤੋਂ ਪਾਰ
ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਕੋਵਿਡ ਟੀਕਾਕਰਣ ਇੱਕ ਵੱਡਾ ਕਦਮ
2944 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ
07 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 5 ਜੁਲਾਈ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪ ਲਗਾਏ ਗਏ ।ਜਿਨ੍ਹਾਂ ਵਿੱਚ 2944 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 5,00,096 ਹੋ ਗਿਆ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋਂ ਪੰਜਾਬੀ ਯੁਨੀਵਰਸਿਟੀ ਵਿਖੇ ਭਾਈ ਘਨੀਆਂ ਹੈਲਥ ਸੈਂਟਰ ਵੱਲੋਂ ਲਗਾਏ ਗਏ ਕੋਵਿਡ ਟੀਕਾਕਰਣ ਕੈਂਪ ਦਾ ਨਿਰੀਖਣ ਵੀ ਕੀਤਾ।ਇਸ ਮੋਕੇੇ ਉਹਨਾਂ ਨਾਲ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਅਤੇ ਨੋਡਲ ਅਫਸਰ ਡਾ: ਪਰਨੀਤ ਕੌਰ ਵੀ ਹਾਜਰ ਸਨ। ਸਿਵਲ ਸਰਜਨ ਨੇ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।
ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 6 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕਲ ਮਿਤੀ 6 ਜੁਲਾਈ ਨੂੰ ਕੋਵੈਕਸੀਨ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ( ਲੜਕੇ) ਨੇੜੇ ਹਰਪਾਲ ਟਿਵਾਣਾ ਆਡੀਟੋਰੀਅਮ, ਸਪੈਸ਼ਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ / ਜਿੰਮਜ਼,ਨਾਭਾ ਦੇ ਐਮ.ਪੀ ਡਬਲਿਉ ਸਕੂਲ, ਰਾਜਪੁਰਾ ਦੇ ਪਟੇਲ ਕਾਲੇਜ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ ਜਦ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ 07 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48557 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 18ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47099 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 126 ਹੈ, ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1332 ਹੀ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 07 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 01, ਬਲਾਕ ਹਰਪਾਲਪੁਰ ਤੋਂ 02 ਬਲਾਕ ਸ਼ੁਤਰਾਣਾ ਤੋਂ 03 ਅਤੇ ਬਲਾਕ ਕਾਲੋਮਾਜਰਾ ਤੋਂ 01 ਕੇਸ ਰਿਪੋਰਟ ਹੋਏ ਹਨ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2755 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,76,242 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48557 ਕੋਵਿਡ ਪੋਜਟਿਵ, 7,29,308 ਨੈਗੇਟਿਵ ਅਤੇ ਲਗਭਗ 1132 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।