Covid vaccination schedule of Patiala for 6th July
July 5, 2021 - PatialaPolitics
- ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 6 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕਲ ਮਿਤੀ 6 ਜੁਲਾਈ ਨੂੰ ਕੋਵੈਕਸੀਨ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ( ਲੜਕੇ) ਨੇੜੇ ਹਰਪਾਲ ਟਿਵਾਣਾ ਆਡੀਟੋਰੀਅਮ, ਸਪੈਸ਼ਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ / ਜਿੰਮਜ਼,ਨਾਭਾ ਦੇ ਐਮ.ਪੀ ਡਬਲਿਉ ਸਕੂਲ, ਰਾਜਪੁਰਾ ਦੇ ਪਟੇਲ ਕਾਲੇਜ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ ਜਦ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।