SAD-BJP to fight Punjab MC Elections 2017 with old seat sharing formula
December 1, 2017 - PatialaPolitics
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੱਲੋਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਲਈ ਸੀਟਾਂ ਦੀ ਵੰਡ ਦੇਪੁਰਾਣੇ ਫਾਰਮੂਲੇ ਅਨੁਸਾਰ ਹੀ ਕੀਤੀ ਜਾਵੇਗੀ ਅਤੇ ਜਿਥੇ ਵਾਰਡਾਂ ਵਿਚ ਵਾਧਾ ਹੋਇਆ ਹੈ, ਉਥੇ ਉਸ ਅਨੁਪਾਤ ਅਨੁਸਾਰ ਹੀ ਵਾਰਡਾਂ ਦੀ ਵੰਡ ਕਰ ਲਈ ਜਾਵੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਾਂਝੀ ਤਾਲਮੇਲਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਤੇ ਪਾਰਟੀ ਦੇ ਜਨਰਲ ਸਕੱਤਰ ਸ੍ਰੀ ਬਿਕਰਮ ਸਿੰਘ ਮਜੀਠੀਆ ਸ਼ਾਮਲ ਹੋਏ ਜਦਕਿ ਭਾਜਪਾ ਵੱਲੋਂ ਸੂਬਾ ਇੰਚਾਰਜ ਸ੍ਰੀ ਪ੍ਰਭਾਤ ਝਾਅ, ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਸ੍ਰੀ ਕਮਲ ਸ਼ਰਮਾ, ਸ੍ਰੀ ਮਨੋਰੰਜਨ ਕਾਲੀਆ, ਸ੍ਰੀ ਰਾਜਿੰਦਰ ਭੰਡਾਰੀ, ਸ੍ਰੀ ਅਸ਼ਵਨੀ ਸ਼ਰਮਾ ਤੇ ਸ੍ਰੀਦਿਨੇਸ਼ ਕੁਮਾਰ ਨੇ ਇਸ ਮੀਟਿੰਗ ਵਿਚ ਸ਼ਮੂਲੀਅਤ ਕੀਤੀ।ਇਹ ਜਾਣਕਾਰੀ ਦਿੰਦਿਆਂ ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸੀਟਾਂ ਦੀ ਵੰਡ ਪੁਰਾਣੇ ਫਾਰਮੂਲੇ ਅਨੁਸਾਰ ਹੀ ਕਰੇਗਾ। ਜਿਹੜੇ ਹਲਕਿਆ ਵਿਚ ਵਾਰਡਾਂ ਵਿਚ ਵਾਧਾ ਹੋਇਆ ਹੈ, ਉਹਨਾਂ ਵਿਚ ਨਵੇਂ ਵਾਰਡਾਂ ਦੀ ਵੰਡ ਪੁਰਾਣੇ ਅਨੁਪਾਤ ਅਨੁਸਾਰ ਹੀ ਕੀਤੀ ਜਾਵੇਗੀ।ਇਸ ਵਾਸਤੇ ਕੱਲ੍ਹ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂ ਚੋਣਾਂ ਵਾਲੇ ਇਲਾਕਿਆਂ ਵਿਚ ਜਾ ਕੇ ਸਥਾਨਕ ਲੀਡਰਸ਼ਿਪ ਨੂੰ ਨਾਲ ਲੈ ਕੇ ਸੀਟਾਂ ਦੀ ਵੰਡ ਕਰਨਗੇ ਜਿਸ ਵਾਸਤੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸੂਬਾ ਪੱਧਰ ’ਤੇ ਸ੍ਰੀ ਵਿਜੇ ਸਾਂਪਲਾ ਅਤੇ ਡਾ. ਦਲਜੀਤ ਸਿੰਘ ਚੀਮਾ ਦੀ ਸ਼ਮੂਲੀਅਤ ਵਾਲੀ ਕਮੇਟੀ ਤਾਲਮੇਲ ਰੱਖੇਗੀ।ਡਾ ਚੀਮਾ ਨੇ ਦੱਸਿਆ ਕਿ ਇਹਨਾਂ ਚੋਣਾਂਵਿਚ ਗਠਜੋੜ ਸਰਕਾਰ ਸਮੇਂ ਕੀਤੇ ਗਏ ਲਾਮਿਸਾਲ ਵਿਕਾਸ ਅਤੇ ਕਾਂਗਰਸ ਪਾਰਟੀ ਦੀ 9 ਮਹੀਨਿਆਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਨੂੰ ਮੁੱਖ ਮੁੱਦੇ ਵਜੋਂ ਉਭਾਰਿਆ ਜਾਵੇਗਾ। ਉਹਨਾਂ ਕਿਹਾ ਕਿ ਗਠਜੋੜ ਵੱਲੋਂ ਪੂਰੇ ਜੋਰ ਸ਼ੋਰ ਨਾਲ ਚੋਣਾਂ ਲੜੀਆਂ ਜਾਣਗੀਆਂ ਤੇ ਜਿੱਤਾਂ ਦਰਜ ਕੀਤੀਆਂ ਜਾਣਗੀਆਂ।