Covid vaccination report and vaccination schedule of Patiala
July 12, 2021 - PatialaPolitics
13205 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ
04 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 12 ਜੁਲਾਈ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 13205 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,39,869 ਹੋ ਗਈ ਹੈ। ਸਿਵਲ ਸਰਜਨ ਡਾ. ਸੋਢੀ ਵੱਲੋਂ ਨਿਰੰਕਾਰੀ ਭਵਨ ਪਟਿਆਲਾ ਅਤੇ ਸਿਵਲ ਹਸਪਤਾਲ ਸਮਾਣਾ ਦੇ ਕੋਵਿਡ ਟੀਕਾਕਰਣ ਕੈਂਪ ਦਾ ਨਿਰੀਖਣ ਕੀਤਾ ਗਿਆ । ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋਂ ਆਉਰੋਮੀਰਾ ਸੈਂਟਰ ਆਫ ਲਰਨਿੰਗ ਐਸ. ਐਸ. ਟੀ. ਨਗਰ ਅਤੇ ਜਿਲਾ ਨੋਡਲ ਅਫਸਰ ਕੋਵਿਡ ਟੀਕਾਕਰਨ ਡਾ. ਪਰਨੀਤ ਕੌਰ ਵੱਲੋਂ ਰਾਧਾ ਸੁਆਮੀ ਸਤਿਸੰਗ ਘਰ ਪਟਿਆਲਾ , ਸਨੌਰ ਤੇ ਦੇਵੀਗੜ ਦੇ ਕੋਵਿਡ ਟੀਕਾਕਰਣ ਕੈਂਪਾਂ ਦਾ ਨਿਰੀਖਣ ਕੀਤਾ ਗਿਆ ।
ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 13 ਜੁੁਲਾਈ ਦਿਨ ਮੰਗਲਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੀ ਅਨੈਕਸੀ ਅਤੇ ਨਾਭਾ ਦੇ ਐਮ.ਪੀ.ਡਬਲਿਉ ਸਕੂਲ ਵਿੱਚ ਕੋਵੈਕਸੀਨ ਵੈਕਸੀਨ ਨਾਲ ਕੋਵਿਡ ਟੀਕਾਕਰਣ ਕੀਤਾ ਜਾਵੇਗਾ
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ 04 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48639 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 12 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47208 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 97 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 04 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 01, ਨਾਭਾ ਤੋਂ 01, ਬਲਾਕ ਕਾਲੋੰਮਾਜਰਾ ਤੋਂ 01 ਅਤੇ ਬਲਾਕ ਕੌਲੀ ਤੋਂ 01 ਕੇਸ ਰਿਪੋਰਟ ਹੋਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2370 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,95,531 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48639 ਕੋਵਿਡ ਪੋਜਟਿਵ, 7,45,545 ਨੈਗੇਟਿਵ ਅਤੇ ਲਗਭਗ 1347 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।