Patiala Covid Vaccination Schedule 14 July
July 13, 2021 - PatialaPolitics
ਮਿਤੀ 14 ਜੁਲਾਈ ਦਿਨ ਬੁੱਧਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਧਸੁਆਮੀ ਸਤਸੰਗ ਘਰ,ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਟੇਲ ਕਾਲੇਜ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਰਾਧਾਸੁਆਮੀ ਸਤਸੰਗ ਘਰ,ਪਾਤੜਾਂ ਦੀ ਗੁਰੂਦੁਆਰਾ ਸਾਹਿਬ ਅਤੇ ਰਾਧਾਸੁਆਮੀ ਸਤਸੰਗ ਘਰ, ਪਿੰਡ ਡਕਾਲਾ,ਫਤਿਹਪੁਰ,ਹਰਪੂਰ ਖੇੜਕੀ, ਦੇਵੀਗੜ, ਬਿੰਜਲ , ਸਨੋਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ, ਜਦਕਿ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।ਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।