97% patients recovered from Covid in Patiala

July 20, 2021 - PatialaPolitics

262 ਨਾਗਰਿਕਾਂ ਨੇਂ ਲਗਵਾਈ ਕੋਵਿਡ ਵੈਕਸੀਨ

02 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

97 ਪ੍ਰਤੀਸ਼ਤ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ: ਸਿਵਲ ਸਰਜਨ

         ਪਟਿਆਲਾ, 20 ਜੁਲਾਈ (         )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ 262 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,57,983 ਹੋ ਗਈ ਹੈ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 21 ਜੁਲਾਈ ਦਿਨ ਬੁੱਧਵਾਰ ਨੂੰ ਵੀ ਕੇਵਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।

          ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2108 ਕੋਵਿਡ ਰਿਪੋਰਟਾਂ ਵਿਚੋਂ 02 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ ਜਿਹਨਾਂ ਵਿਚੋਂ ਇੱਕ ਪਟਿਆਲਾ ਸ਼ਹਿਰ ਅਤੇ ਦੁਸਰਾ ਬਲਾਕ ਦੁਧਨਸਾਧਾ ਨਾਲ ਸਬੰਧਤ ਹੈ ,ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48661 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 10 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47,296 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 29 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।ਉਹਨਾਂ ਕਿਹਾ ਕਿ 97 ਪ੍ਰਤੀਸ਼ਤ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2305 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,12,250 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48661 ਕੋਵਿਡ ਪੋਜਟਿਵ 7,62,304 ਨੈਗੇਟਿਵ ਅਤੇ ਲਗਭਗ 1285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।