110 Covid case reported in Patiala 11 March

March 11, 2021 - PatialaPolitics

ਜਿਲ੍ਹੇ ਵਿੱਚ 110 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

339 ਸੀਨੀਅਰ ਸਿਟੀਜਨ ਸਮੇਤ 501 ਨੇ ਲਗਵਾਈ ਕੋਵਿਡ ਵੈਕਸੀਨ

ਪਟਿਆਲਾ 11 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 501 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਸਰਕਾਰੀ ਛੁਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਮੁਹਿੰਮ ਜਾਰੀ ਰਹੀ ਅਤੇ ਜਿਲੇ ਦੇ 07 ਸਰਕਾਰੀ ਸਿਹਤ ਸੰਸ਼ਥਾਵਾਂ ਅਤੇ 12 ਪ੍ਰਾਈਵੇਟ ਹਸਪਤਾਲਾ ਵਿੱਚ 501 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਜਿਹਨਾਂ ਵਿੱਚੋੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 339 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।

ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2544 ਦੇ ਕਰੀਬ ਰਿਪੋਰਟਾਂ ਵਿਚੋਂ 110 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18,086 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 57 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,654 ਹੋ ਗਈ ਹੈ।ਇੱਕ ਹੋਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 526 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 901 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 110 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 48, ਸਮਾਣਾ ਤੋਂ 03, ਰਾਜਪੁਰਾ ਤੋਂ 05, ਨਾਭਾ ਤੋਂ 02, ਬਲਾਕ ਭਾਦਸੋਂ ਤੋਂ 06, ਬਲਾਕ ਕੌਲੀ ਤੋਂ 15, ਬਲਾਕ ਕਾਲੋਮਾਜਰਾ ਤੋਂ 14, ਬਲਾਕ ਹਰਪਾਲਪੁਰ ਤੋਂ 11, ਬਲਾਕ ਸ਼ੁਤਰਾਣਾਂ ਤੋਂ 03 ਅਤੇ ਬਲਾਕ ਦੁਧਣ ਸਾਂਧਾਂ ਤੋਂ 03 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 37 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 73 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਸਕੂਲਾਂ ਵਿੱਚ ਕੋਵਿਡ ਨਿਯਮਾ ਦੀ ਸਖਤੀ ਨਾਲ ਪਾਲਣਾ ਨਾ ਹੋਣ ਕਾਰਨ ਸਕੂਲਾਂ ਵਿਚੋਂ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਅੱਜ ਵੀ ਜਿਲੇ ਦੇ 5 ਸਕੁਲ਼ਾਂ ਦੇ 5 ਅਧਿਆਪਕ ਅਤੇ 16 ਬੱਚੇ ਪੋਜੀਟਿਵ ਪਾਏ ਗਏ ਹਨ। ਉਹਨਾਂ ਕਿਹਾ ਕਿ ਵੇਖਣ ਵਿੱਚ ਆ ਰਿਹਾ ਹੈ ਕਿ ਜਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ ਦੇ ਆਈਸੋਲੇਸ਼ਨ ਵਾਰਡਾਂ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ ਜੋ ਕਿ ਬਿਮਾਰੀ ਦੀ ਗੰਭੀਰਤਾ ਨੰੁ ਦਰਸਾਂਉਦਾ ਹੈ।ਇਸ ਲਈ ਲੋਕਾਂ ਨੂੰ ਇਸ ਨੁੰ ਹਲਕੇ ਵਿੱਚ ਨਾ ਲਿਆ ਜਾਵੇ। ਲੋਕਾਂ ਵੱਲੋ ਬਿਮਾਰੀ ਪ੍ਰਤੀ ਵਰਤੀ ਗਈ ਢਿੱਲ ਘਰ ਦੇ ਬਜੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜਾਂ ਲਈ ਭਿਆਨਕ ਸਾਬਤ ਹੋ ਸਕਦੀ ਹੈ।ਇਸ ਲਈ ਉਹਨਾਂ ਮੁੜ ਲੋਕਾਂ ਨੁੰ ਅਪੀਲ ਕੀਤੀ ਕਿ ਕੋਵਿਡ ਲੱਛਣ ਆਉਣ ਤੇਂ ਤੁਰੰਤ ਕੋਵਿਡ ਜਾਂਚ ਕਰਵਾਉਣ ਅਤੇ ਇਸ ਤੋਂ ਬਚਾਅ ਲਈ ਕੋਵਿਡ ਸਾਵਧਾਨੀਆਂ ਵਰਤਣ ਤੇਂ ਜੋਰ ਦਿਤਾ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1090 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,79,901 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18,086 ਕੋਵਿਡ ਪੋਜਟਿਵ, 3,62,858 ਨੈਗੇਟਿਵ ਅਤੇ ਲਗਭਗ 1443 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।