With 0 covid case in Patiala,Schools are open for students

August 2, 2021 - PatialaPolitics

4479 ਨਾਗਰਿਕਾਂ ਨੇਂ ਲਗਵਾਈ ਕੋਵਿਡ ੜੇਕਸੀਨ

ਕੱਲ ਦਿਨ ਮੰਗਲਵਾਰ ਨੂੰ ਵੀ ਮੈਗਾ ਡਰਾਈਵ ਤਹਿਤ ਕੋਵਿਡ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ

ਕੋਵੈਕਸਿਨ ਕੋਵਿਡ ਵੈਕਸੀਨ ਨਾਲ ਕੀਤਾ ਜਾਵੇਗਾ ਕੋਵਿਡ ਟੀਕਾਕਰਣ

ਸੰਪੁਰਣ ਟੀਕਾਕਰਨ ਲਈ ਵੈਕਸੀਨ ਦੀਆਂ ਦੋਵੇ ਖੁਰਾਕਾਂ ਜਰੂਰੀ

ਅੱਜ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਕੇਸ ਦੀ ਨਹੀ ਹੋਈ ਪੁਸ਼ਟੀ

ਪਿਛਲੇ ਦੱਸ ਦਿਨਾਂ ਦੋਰਾਣ ਇਹ ਦੂਜੀ ਵਾਰੀ ਹੈ ਜਦੋਂ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਕੇਸ ਰਿਪੋਰਟ ਨਹੀ ਹੋਇਆ : ਸਿਵਲ ਸਰਜਨ

        ਪਟਿਆਲਾ, 2 ਅਗਸਤ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਮੈਗਾ ਡਰਾਈਵ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 4479 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 6,29,563 ਹੋ ਗਈ ਹੈ।ਅੱਜ ਜਿਲ੍ਹੇ ਵਿੱਚ ਚਲਾਈ ਇਸ ਮੈਗਾ ਡਰਾਈਵ ਦਾ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋਂ ਨਾਭਾ ਦੇ ਮੌਤੀ ਪੂਰੀ ਮੰੰਦਰ ਅਤੇ ਸਨੌਰ ਦੇ ਰਾਧਾਸੁੁਆਮੀ ਸਤਸੰਗ ਘਰ ਵਿੱਚ ਲੱਗੇ ਕੈਂਪਾ ਦਾ ਨਿਰੀਖਣ ਕੀਤਾ ਗਿਆ।ਇਸ ਮੋਕੇੇ ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੀ ਉਹਨਾਂ ਦੇ ਨਾਲ ਸਨ।

           ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕੱਲ ਮਿਤੀ 3 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਰਾਜਪੁਰਾ ਦੇ ਪਟੇਲ ਕਾਲਜ, ਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੋਂ ਇਲਾਵਾ ਬਲਾਕ ਕੌਲੀ, ਦੁਧਨਸਾਧਾ, ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜਿਹਨਾਂ ਦੇ ਕੋਵੈਕਸਿਨ ਦੀ ਪਹਿਲੀ ਡੋਜ ਲੱਗੇ ਨੰੁ 28 ਦਿਨ ਹੋ ਚੁੱਕੇ ਹਨ, ਉਹ ਵੈਕਸੀਨ ਦੀ ਦੁਜੀ ਡੋਜ ਜਰੂਰ ਲਗਵਾਉਣ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ।

                      ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1292 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆ ਹਨ ਜਿਹਨਾਂ ਵਿਚੋਂ ਜਿਲ੍ਹੇ ਦਾ ਕੋਈ ਵੀ ਕੋਵਿਡ ਪੋਜੀਟਿਵ ਕੇਸ ਨਹੀ ਪਾਇਆ ਗਿਆ।ਉਹਨਾਂ ਕਿਹਾ ਕਿ ਪਿਛਲੇ ਦੱਸ ਦਿਨਾਂ ਦੋਰਾਣ ਇਹ ਦੂਜੀ ਵਾਰੀ ਹੈ ਜਦੋਂ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਕੇਸ ਰਿਪੋਰਟ ਨਹੀ ਹੋਇਆ।ਇਸ ਲਈ ਪੋਜਟਿਵ ਕੇਸਾਂ ਦੀ ਗਿਣਤੀ 48719 ਹੀ ਹੈ,ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 03 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47337 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 42 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ

            ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2007 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,34,038 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48719 ਕੋਵਿਡ ਪੋਜਟਿਵ, 7,84,131 ਨੈਗੇਟਿਵ ਅਤੇ ਲਗਭਗ 1188 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ú