Covid and vaccination report of Patiala 4 Aug

August 4, 2021 - PatialaPolitics


1632 ਨਾਗਰਿਕਾਂ ਨੇਂ ਲਗਵਾਈ ਕੋਵਿਡ ਵੈਕਸੀਨ

ਕੱਲ ਦਿਨ ਵੀਰਵਾਰ ਨੁੰ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ ਨਹੀ ਹੋਵੇਗਾ ਕੋਵਿਡ ਟੀਕਾਕਰਣ

8 ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਆਦਾ ਪੋਜਟਿਵ ਕੇਸ ਆਉਣ ਤੇਂ ਪਿੰਡ ਅੱਚਲ  ਵਿੱਚ ਲਗਾਈ ਮਾਈਕਰਕੰਟੈਂਮੈਂਟ : ਸਿਵਲ ਸਰਜਨ

        ਪਟਿਆਲਾ,04 ਅਗਸਤ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 1632 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 6,33,319 ਹੋ ਗਈ ਹੈ।

           ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ ਕੱਲ ਮਿਤੀ 5 ਅਗਸਤ ਦਿਨ ਵੀਰਵਾਰ ਨੂੰ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਨਹੀ ਹੋਵੇਗਾ ਤੇਂ ਨਾ ਹੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ  ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ।

                      ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1607 ਕੋਵਿਡ ਰਿਪੋਰਟਾਂ ਵਿਚੋਂ 08 ਕੋਵਿਡ ਪੋਜਟਿਵ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ  ਪੋਜਟਿਵ ਕੇਸਾਂ ਦੀ ਗਿਣਤੀ 48727 ਹੋ ਗਈ ਹੈ ,ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 04 ਹੋਰ ਮਰੀਜ ਕੋਵਿਡ ਠੀਕ ਕਾਰਣ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47343 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 44 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ। ਪੋਜਟਿਵ ਆਏ ਇਹਨਾਂ 08 ਕੇਸਾਂ ਵਿਚੋਂ  05 ਬਲਾਕ ਭਾਦਸੋਂ , 02 ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਕੌਲੀ ਨਾਲ ਸਬੰਧਤ ਹੈ।

 ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆ ਕਿ ਬਲਾਕ ਭਾਦਸੋਂ ਦੇ ਪਿੰਡ ਅੱਚਲ ਵਿਚੋਂ ਹੁਣ ਤੱਕ ਕੰਟੈਕਟ ਟਰੇਸਿੰਗ ਦੋਰਾਣ 9 ਪੋਜਟਿਵ ਕੇਸ ਆਉਣ ਤੇਂ ਪਿੰਡ ਦੇ ਪ੍ਰਭਾਵਤ ਏਰੀਏ ਵਿੱਚ ਕੰਟੈਨਮੈਂਟ ਲਗਾ ਦਿੱਤੀ ਗਈ ਹੈ।ਇਸ ਤੋਂ ਇਲਾਵਾ ਪਹਿਲੀਆਂ ਲੱਗੀਆਂ ਦੋ ਕੰਟੈਨਮੈਂਟਾ ਵੀ ਜਾਰੀ ਹਨ।ਉਹਨਾਂ ਕਿਹਾ ਕਿ ਅਜੇ ਵੀ ਕੋਵਿਡ ਦਾ ਖਤਰਾ ਖਤਮ ਨਹੀ ਹੋਇਆ, ਇਸ ਲਈ ਕੋਵਿਡ ਲੱਛਣ ਹੋਣ ਤੇਂ ਤੁਰੰਤ ਜਾਂਚ ਕਰਵਾਈ ਜਾਵੇ।

          ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2203 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,37,843 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48727 ਕੋਵਿਡ ਪੋਜਟਿਵ,7,87,717 ਨੈਗੇਟਿਵ ਅਤੇ ਲਗਭਗ 1399 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।