Covid vaccination schedule of Patiala for 13 August

August 12, 2021 - PatialaPolitics

 

ਸਕੂਲਾਂ ਵਿਚ ਕੋਵਿਡ ਸੈਂਪਲਿੰਗ ਦੀ ਪ੍ਰੀਕ੍ਰਿਆਂ ਲਗਾਤਾਰ ਜਾਰੀ : ਸਿਵਲ ਸਰਜਨ

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 13 ਅਗਸਤ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਥਾਪਰ ਕਾਲਜ਼, ਪਾਰਕ ਜਗਦੀਸ਼ ਕਲੋਨੀ, ਰਾਧਾ ਸੁਆਮੀ ਸੱਤਸੰਗ ਘਰ ਅਰਬਨ ਅਸਟੇਟ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।