Covid and vaccination report of Patiala 15 August
August 15, 2021 - PatialaPolitics
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1999 ਕੋਵਿਡ ਰਿਪੋਰਟਾਂ ਵਿਚੌਂ ਚਾਰ ਕੋਵਿਡ ਪਾਜਟਿਵ ਕੇਸ ਪਾਏ ਗਏ ਹਨ ਜਿਹਨਾਂ ਵਿਚੋਂ 2 ਪਟਿਆਲਾ ਸ਼ਹਿਰ, ਇੱਕ ਨਾਭਾ ਅਤੇ ਇੱਕ ਦੁਧਨਸਾਧਾ ਨਾਲ ਸਬੰਧਤ ਹੈ।ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48765 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਚਾਰ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47593 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 29 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 867 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,60,373 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,765 ਕੋਵਿਡ ਪੋਜਟਿਵ, 8,11,107 ਨੈਗੇਟਿਵ ਅਤੇ ਲਗਭਗ 501 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।