Man who hit Patiala Police ASI arrested

August 16, 2021 - PatialaPolitics

 

ਮੁਕਦਮਾ ਨੰਬਰ 277 ਮਿਤੀ 14-08-2021 ਅ/ਧ 307,186,353,332,333 ਆਈ.ਪੀ.ਸੀ. ਥਾਣਾ ਸਿਵਲ ਲਾਈਨ ਪਟਿਆਲਾ ਵਿੱਚ ਦੋਸ਼ੀ ਗ੍ਰਿਫਤਾਰ

ਮਾਨਯੋਗ ਐਸ.ਐਸ.ਪੀ ਸਾਹਿਬ ਪਟਿਆਲਾ ਸ਼੍ਰੀ ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਜੀ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਦੱਸਿਆ ਕਿ ਅਜਾਦੀ ਦਿਵਸ 15 ਅਗਸਤ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਭੈੜੇ ਅਨਸਰਾਂ ਦੀ ਚੈਕਿੰਗ ਸਬੰਧੀ ਅਲੱਗ-ਅਲੱਗ ਜਗਾ ਪਰ ਨਾਕੇ ਲਗਾਏ ਗਏ ਸਨ ਅਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਦੌਰਾਨੇ ਚੈਕਿੰਗ ਸ:ਥ:ਸੂਬਾ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਲੀਲਾ ਭਵਨ ਪਟਿਆਲਾ ਵਿਖੇ ਇੱਕ ਕਾਰ ਸਵਿਫਟ ਡਿਜਾਇਰ ਰੰਗ ਚਿੱਟਾ ਨੰਬਰੀ HR.43.A.9099 ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਮਾਰ ਦੇਣ ਦੀ ਨੀਅਤ ਨਾਲ ਸ:ਥ:ਸੂਬਾ ਸਿੰਘ ਉਪਰ ਚੜਾ ਦਿੱਤੀ। ਜਿਸ ਨਾਲ ਸ:ਥ:ਸੂਬਾ ਸਿੰਘ ਦੇ ਕਾਫੀ ਸੱਟਾਂ ਲੱਗੀਆਂ। ਜਿਸ ਪਰ ਮੁਕੱਦਮਾ ਨੰਬਰ 277 ਮਿਤੀ 14.08.2021 ਅ/ਧ 307,186,353,332,333 ਆਈ.ਪੀ.ਸੀ. ਥਾਣਾ ਸਿਵਲ ਲਾਈਨ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ।

ਜ਼ੋ ਕਪਤਾਨ ਪੁਲਿਸ (ਸਿਟੀ), ਪਟਿਆਲਾ ਅਤੇ ਡੀ.ਐਸ.ਪੀ. ਸਿਟੀ-1 ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਤਾਂ ਅੱਜ ਮਿਤੀ 16.08.21 ਨੂੰ ਇੰਸ:ਗੁਰਪ੍ਰੀਤ ਸਿੰਘ ਭਿੰਡਰ, ਮੁੱਖ ਅਫਸਰ ਥਾਣਾ ਸਿਵਲ ਲਾਈਨ ਪਟਿਆਲਾ ਵੱਲੋਂ ਤਫਤੀਸ਼ੀ ਅਫਸਰ ਸਮੇਤ ਪੁਲਿਸ ਪਾਰਟੀ ਥਾਪਰ ਕਾਲਜ ਨੇੜੇ ਨਾਕਾ ਲਗਾਇਆ ਸੀ ਤਾਂ ਉਕਤ ਗੱਡੀ ਥਾਪਰ ਕਾਲਜ ਦੀਆਂ ਲਾਈਟਾਂ ਪਰ ਭਾਦਸੋਂ ਰੋਡ ਵੱਲੋਂ ਆਉਂਦੀ ਦਿਖਾਈ ਦਿੱਤੀ। ਜਿਸਨੂੰ ਇੱਕ ਮੋਨਾ ਨੌਜਵਾਨ ਚਲਾ ਰਿਹਾ ਸੀ। ਜ਼ੋ ਕਾਰ ਨੂੰ ਪੁਲਿਸ ਪਾਰਟੀ ਵੱਲੋਂ ਰੋਕ ਕੇ ਚਾਲਕ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਗੁਰਬਾਜ ਸਿੰਘ ਪੁੱਤਰ ਹਰਦੀਪ ਸਿੰਘ ਉਮਰ 26 ਸਾਲ ਵਾਸੀ ਪਿੰਡ ਦਾਤਾ ਸਿੰਘ ਵਾਲਾ ਥਾਣਾ ਗੜੀ ਜਿਲਾ ਜੀਂਦ (ਹਰਿਆਣਾ) ਦੱਸਿਆ। ਜਿਸਨੂੰ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਤਾਂ ਉਸਨੇ ਆਪਣਾ ਸਾਰਾ ਗੁਨਾਹ ਕਬੂਲ ਕਰ ਲਿਆ। ਜ਼ੋ ਦੋਸ਼ੀ ਗੁਰਬਾਜ ਸਿੰਘ ਨੂੰ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਜੋ ਮਾਨਯੋਗ ਐਸ.ਐਸ.ਪੀ.ਸਾਹਿਬ ਪਟਿਆਲਾ ਵੱਲੋਂ ਪੁਲਿਸ ਦੀ ਡਿਊਟੀ ਵਿੱਚ ਵਿਘਨ ਪਾਉਣ ਵਾਲੇ ਕਰੀਮੀਨਲ ਜਾਂ ਹੁਲੜਬਾਜੀ ਕਰਨ ਵਾਲੇ ਅਨਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਉਹ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾਂ ਲੈਣ। ਅਗਰ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕਰਕੇ ਸਖਤ ਐਕਸ਼ਨ ਲਿਆ ਜਾਵੇਗਾ।