Covid and vaccination report of Patiala 20 August

August 20, 2021 - PatialaPolitics

ਕੱਲ ਦਿਨ ਸ਼ਨੀਵਾਰ ਨੂੰ ਮੈਗਾ-ਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਣ ਕੈਂਪ
ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ।
646 ਗਰਭਵਤੀ ਅੋਰਤਾਂ ਸਮੇਤ 2174 ਨਾਗਰਿਕਾਂ ਕੇ ਕਰਵਾਇਆ ਕੋਵਿਡ ਟੀਕਾਕਰਣ
03 ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
446 ਘਰਾਂ ਵਿਚ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆਂ ਨਸ਼ਟ।
ਪਟਿਆਲਾ, 20 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆਂ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਣ ਕੈਂਪਾ ਵਿੱਚ ਅੱਜ 646 ਗਰਭਵਤੀ ਅੋਰਤਾਂ ਸਮੇਤ 2174 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ,ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,65,793 ਹੋ ਗਈ ਹੈ।
ਇਸ ਤੋਂ ਇਲਾਵਾ ਮਨਰੇਗਾ ਵਰਕਰਾਂ ਦੇ ਵੀ ਕੋਵਿਡ ਟੀਕਾਕਰਨ ਦੇ ਪਿੰਡਾਂ ਵਿੱਚ ਕੈਂਪ ਲਗਾਏ ਗਾਣਗੇ।
ਅੱਜ ਜਿਲੇ ਵਿੱਚ ਪ੍ਰਾਪਤ 2455 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ।ਜੋ ਕਿ ਦੋ ਪਟਿਆਲਾ ਸ਼ਹਿਰ ਅਤੇ ਇਕ ਭਾਦਸੋ ਨਾਲ ਸਬੰਧਤ ਹੈ।ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48781 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਜਿਲ੍ਹੇ ਵਿੱਚ ਤਿੰਨ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47404 ਹੋ ਗਈ ਹੈ,ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਸ਼ੁਕਰਵਾਰ ਖੁਸ਼ਕ ਦਿਵਸ ਹੋਣ ਕਾਰਨ ਡੇਂਗੂ ਗਤੀ-ਵਿਧੀਆਂ ਜਾਰੀ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵਲੋ 26796 ਘਰਾਂ/ਜਨਤਕ ਥਾਂਵਾ ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ 446 ਘਰਾਂ/ਜਨਤਕ ਥਾਂਵਾ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਟੀਮਾਂ ਵਲੋਂ ਮੌਕੇ ਤੇ ਹੀ ਲਾਰਵਾ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਤੋ ਬਚਾਅ ਲਈ ਹਰੇਕ ਸ਼ੁਕਰਵਾਰ ਖੁਸ਼ਕ ਦਿਵਸ ਮਨਾ ਕੇ ਖੜੇ ਪਾਣੀ ਦੇ ਸਰੋਤਾਂ ਨੂੰ ਨਸ਼ਟ ਕਰਨਾ ਯਕੀਨੀ ਬਣਾਇਆ ਜਾਵੇ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2455 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,71,840 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,781 ਕੋਵਿਡ ਪੋਜਟਿਵ, 8,21,463 ਨੈਗੇਟਿਵ ਅਤੇ ਲਗਭਗ 1596 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।