Covid and vaccination report of Patiala 23 August
August 23, 2021 - PatialaPolitics
ਕੱਲ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਣ ਕੈਂਪ।
ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ।
2396 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
01 ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 23 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2385 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ,ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,89,161 ਹੋ ਗਈ ਹੈ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 24 ਅਗਸਤ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਥਾਪਰ ਕਾਲਜ਼, ਪ੍ਰ੍ਰਾਚੀਨ ਮੰਦਰ ਸ਼੍ਰੀ ਨੈਣਾ ਦੇਵੀ ਮੰਦਰ ਐਸ.ਐਸ.ਟੀ ਨਗਰ, ਆਰੀਆਂ ਹਾਈ ਸਕੂਲ ਗੁਰਬਖਸ਼ ਕਲੋਨੀ, ਐਸ.ਡੀ. ਸਕੂਲ ਸਰਹੰਦੀ ਬਜਾਰ, ਐਮ. ਸੀ. ਆਫਿਸ ਨਿਉ ਅਨਾਜ਼ ਮੰਡੀ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਰਾਧਾ ਸੁਆਮੀ ਸਤਸੰਗ ਭਵਨ, ਮੌਦੀਖਾਨਾ ਨੇੜੇ ਮੋਤੀ ਬਾਗ, ਅਰਬਨ ਪ੍ਰਾਈਮਰੀ ਹੈਂਲਥ ਸੈਂਟਰ ਸਿਕਲੀਕਰ, ਰਾਜਪੁਰਾ ਵਿਖੇ ਪਟੇਲ ਕਾਲਜ਼, ਰਾਧਾ ਸੁਆਮੀ ਸਤਸੰਗ ਭਵਨ, ਐਨ.ਪੀ.ਐਲ.ਲਿਮਟਿਡ, ਘਨੌਰ ਦੇ ਵਰਧਮਾਨ ਇੰਡਸਟਰੀਜ ਸੈਕਿੰਡ ਡੋਜ ਅਤੇ ਸਰਕਾਰੀ ਸਕੂਲ ਘਨੋਰ, ਨਾਭਾ ਵਿਖੇ ਵਾਰਡ ਨੰਬਰ 8 ਛੱਜੂ ਰਾਮ ਧਰਮਸ਼ਾਲਾ, ਰਾਧਾ ਸੁਆਮੀ ਸਤਸੰਗ ਘਰ, ਸਰਕਾਰੀ ਰਿਪੁਦਮਨ ਕਾਲਜ਼, ਐਮ.ਪੀ.ਡਬਲਿਉ ਸਕੂਲ, ਪਾਤੜਾਂ ਦੇ ਭਗਵਾਨ ਹੈਲਥ ਕੇਅਰ, ਰਾਧਾਸੁਆਮੀ ਸਤਸੰਗ ਘਰ ਪਾਤੜਾਂ, ਸਨੋਰ , ਦੇਵੀਗੜ, ਕਾਹਨਗੜ, ਫਤਿਹਪੁਰ, ਕੁਲਾਰਾ ਦੇ ਰਾਧਾਸੁਆਮੀ ਸਤਸੰਗ ਘਰ, ਸਮਾਣਾ ਵਿਖੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ਼ ਤੋ ਇਲਾਵਾ ਬਲਾਕ ਭਾਦਸੋ, ਕੋਲੀ, ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ, ਦੁੱਧਣ ਸਾਧਾਂ ਦੇ 60 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1077 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ।ਜੋ ਕਿ ਬਲਾਕ ਭਾਦਸੋਂ ਨਾਲ ਸਬੰਧਤ ਹੈ।ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48790 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲ੍ਹੇ ਦੇ 04 ਹੋਰ ਮਰੀਜ ਕੋਵਿਡ ਤੋਂ ਠਕਿ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47415 ਹੋ ਗਈ ਹੈ,ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ।ਉਹਨਾਂ ਕਿਹਾ ਕਿ ਬੀਤੇ ਦਿਨੀ ਸਕੁਲਾਂ ਵਿੱਚੋਂ 616 ਦੇ ਕਰੀਬ ਲਏ ਸਾਰੇ ਹੀ ਸੈਂਪਲ ਕੋਵਿਡ ਨੈਗਾਟਿਵ ਪਾਏ ਗਏ ਹਨ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2425 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,76,425 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,790 ਕੋਵਿਡ ਪੋਜਟਿਵ, 8,26,020 ਨੈਗੇਟਿਵ ਅਤੇ ਲਗਭਗ 1665 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।