Covid vaccination schedule of Patiala for 25 August
August 24, 2021 - PatialaPolitics
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 25 ਅਗਸਤ ਦਿਨ ਬੁੱਧਵਾਰ ਨੂੰ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਥਾਪਰ ਕਾਲਜ਼, ਐਮ. ਪੀ. ਡਬਲਿਯੂ ਸਕੂਲ ਸਿਵਲ ਹਸਪਤਾਲ ਨਾਭਾ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਬਲਾਕ ਭਾਦਸੋ, ਕੋਲੀ ਅਤੇ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਵੀ ਕੋਵੈਕਸੀਨ ਦੀ ਦੂਸਰੀ ਡੋਜ਼ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ / ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।