Covid and vaccination report of Patiala 25 August
August 25, 2021 - PatialaPolitics
ਕੱਲ ਦਿਨ ਵੀਰਵਾਰ ਨੂੰ ਮੈਗਾਡਰਾਈਵ ਤਹਿਤ ਲਗਣਗੇ ਕੋਵਿਡ ਟੀਕਾਕਰਣ ਖੇਂਪ
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ
2005 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਅੱਜ ਜਿਲ੍ਹੇ ਵਿੱਚ ਕੋਈ ਕੇਸ ਨਹੀ ਆਇਆ ਪਾਜ਼ੇਟਿਵ: ਸਿਵਲ ਸਰਜਨ
ਪਟਿਆਲਾ, 25 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2005 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,14,649 ਹੋ ਗਈ ਹੈ।
ਅੱਜ ਜਿਲੇ ਵਿੱਚ ਪ੍ਰਾਪਤ 2904 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੇਸ ਪਾਜ਼ਟਿਵ ਨਹੀਂ ਪਾਇਆ ਗਿਆ। ਜਿਸ ਕਾਰਣ ਪੋਜ਼ਟਿਵ ਕੇਸਾਂ ਦੀ ਗਿਣਤੀ 48794 ਹੀ ਹੈ। ਮਿਸ਼ਨ ਫਤਿਹ ਤਹਿਤ ਜਿਲ੍ਹੇ ਦੇ 9 ਮਰੀਜ਼ ਠੀਕ ਹੋਣ ਨਾਲ ਕੁਲ ਠੀਕ ਹੋਏ ਮਰੀਜ਼ਾ ਦੀ ਗਿਣਤੀ 47424 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 26 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ਉਹਨਾਂ ਕਿਹਾ ਕਿ ਅੱਜ ਅਜਿਹਾ ਹੁਣ ਛੌਥੀ ਵਾਰ ਹੋਇਆ ਹੈ ਜਦੌਂ ਪਟਿਆਲਾ ਵਿੱਚ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ ਜੋਕਿ ਜਿਲ੍ਹਾ ਵਾਸੀਆਂ ਲਈ ਇੱਕ ਚੰਗੀ ਖਬਰ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3225 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,82,294 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,794 ਕੋਵਿਡ ਪੋਜਟਿਵ, 8,31,115 ਨੈਗੇਟਿਵ ਅਤੇ ਲਗਭਗ 2385 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ: ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੌਢੀ।