Patiala Covid Vaccination schedule 29 August
August 28, 2021 - PatialaPolitics
2155 ਨਾਗਰਿਕਾਂ ਨੇਂ ਲਗਵਾਈ ਕੋਵਿਡ ਵੈਕਸੀਨ।
ਪਿੰਡ ਮਵੀਸੱਪਾ ਵਿੱਚ ਲਗਾਈ ਮਾਈਕਰੋਕੰਟੈਨਮੈਂਟ
08 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 28 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਲੱਗੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2155 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 8,61,525 ਹੋ ਗਈ ਹੈ। ਉਹਨਾਂ ਕਿਹਾ ਕਿ ਕੱਲ ਮਿਤੀ 29 ਅਗਸਤ ਦਿਨ ਐਤਵਾਰ ਨੂੰ ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਕਰਨ ਲਈ ਪਟਿਆਲਾ ਸ਼ਹਿਰ ਦੇ ਕੇਵਲ ਅਜਾਦ ਨਗਰ ਦੇ ਗੁਰੂਦੁਆਰਾ ਸਾਹਿਬ ਵਿਖੇ ਹੀ ਕੋਵਿਡ ਟੀਕਾਕਰਨ ਕੈਂਪਾਂ ਲਗਾਇਆ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 3068 ਕੋਵਿਡ ਰਿਪੋਰਟਾਂ ਵਿਚੋਂ 08 ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਹਨਾਂ ਵਿਚੌਂ 4 ਪਟਿਆਲਾ ਸ਼ਹਿਰ, 3 ਬਲਾਕ ਦੁਧਨਸਾਧਾਂ ਅਤੇ ਇੱਕ ਬਲਾਕ ਭਾਦਸੋਂ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48809 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 04 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47433 ਹੋ ਗਈ ਹੈ।ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਹੈ।ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਕੁੱਲ ਮੌਤਾਂ ਦੀ ਗਿਣਤੀ 1345 ਹੋ ਗਈ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਬਲਾਕ ਦੁਧਨਸਾਧਾ ਦੇ ਪਿੰਡ ਮਵੀਸੱਪਾ ਵਿੱਚੋ ਹੁਣ ਤੱਕ ਚਾਰ ਪੋਜਟਿਵ ਕੇਸ ਆਉਣ ਅਤੇ ਇਹਨਾਂ ਵਿਚੌਂ ਇੱਕ 55 ਸਾਲਾ ਪੋਜਟਿਵ ਮਰੀਜ ਦੀ ਮੋਤ ਹੋਣ ਕਾਰਣ ਪਿੰਡ ਦੇ ਪੋਜਟਿਵ ਘਰਾਂ ਦੇ ਆਲੇ ਦੁਆਲੇ ਦੇ ਏਰੀਏ ਵਿੱਚ ਮਾਈਕਰੋ ਕੰਟੈਨਂਮੈਂਟ ਲਗਾ ਦਿਤੀ ਹੈ।ਉਹਨਾਂ ਕਿਹਾ ਕਿ ਬੀਤੇ ਦਿਨੀ ਕੰਨਟੈਕਟ ਟਰੇਸਿੰਗ ਦੌਰਾਣ ਸਰਕਾਰੀ ਮਿਡਲ ਸਕੂਲ ਮਵੀਸੱਪਾ ਵਿੱਚੋਂ ਲਏ ਗਏ ਸਾਰੇ 167 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਸਕੂਲਾਂ ਵਿੱਚ ਲਏ ਜਾ ਰਹੇ ਕੋਵਿਡ ਸੈਂਪਲਾ ਦੀ ਪ੍ਰੀਕਿਰਿਆ ਤਹਿਤ ਹੁਣ ਤੱਕ ਲਏ 7000 ਦੇ ਕਰੀਬ ਸੈਂਪਲਾਂ ਵਿਚੋਂ 8 ਕੋਵਿਡ ਪੋਜਟਿਵ ਪਾਏ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3258 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,91,500 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋਂ ਜਿਲ੍ਹਾ ਪਟਿਆਲਾ ਦੇ 48,809 ਕੋਵਿਡ ਪੋਜਟਿਵ, 8,40,400 ਨੈਗੇਟਿਵ ਅਤੇ ਲਗਭਗ 2291 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।