Patiala Covid Vaccination schedule 31 August
August 30, 2021 - PatialaPolitics
ਕੱਲ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ ।
ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਕੋਵਿਡ ਤੋਂ ਪੁਰਨ ਸੁੱਰਖਿਆ ਲਈ ਵੈਕਸੀਨ ਦੀਆਂ ਦੋਵੇ ਡੋਜਾਂ ਜਰੂਰੀ।
ਜਿਲ੍ਹੇ ਵਿੱਚ ਅੱਜ ਲਗਾਤਾਰ ਦੂਜੇ ਦਿਨ ਵੀ ਨਹੀ ਹੋਇਆ ਕੋਈ ਕੋਵਿਡ ਪੋਜੀਟਿਵ ਕੇਸ ਰਿਪੋਰਟ : ਸਿਵਲ ਸਰਜਨ
ਪਟਿਆਲਾ, 30 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 31 ਅਗਸਤ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਗੁਰੂਦੁਆਰਾ ਸਾਹਿਬ ਅਰਬਨ ਅਸਟੇਟ ਫੇਜ ਇੱਕ, ਮੋਦੀ ਖਾਨਾ ਨੇੜੇ ਗੁਰੂਦੁਆਰਾ ਸਾਹਿਬ ਮੋਤੀ ਬਾਗ, ਮਿਲਟਰੀ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ,ਆਰਿਆ ਸਕੂਲ ਗੁਰਬਖਸ਼ ਕਲੋਨੀ, ਐਮ.ਸੀ. ਆਫਿਸ ਨਿਉ ਅਨਾਜ ਮੰਡੀ ਵਾਰਡ ਨੰਬਰ 14, ਹਨੁਮਾਨ ਮੰਦਰ ਨੇੜੇ ਅਗਰਸੈਨ ਹਸਪਤਾਲ, ਸੈਂਟਰਲ ਜੇਲ ( ਸੈਕਿੰਡ ਡੋਜ), ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਤੀਪੁਰਾ ਮੰਦਰ, ਰਾਜਪੁਰਾ ਦੇ ਪਟੇਲ ਕਾਲਜ ਅਤੇ ਆਰਿਆ ਸਮਾਜ ਮੰਦਰ ਰਾਜਪੁਰਾ ਟਾਉਨ, ਪਾਤੜਾਂ ਦੇ ਸ਼ਿਵ ਮੰਦਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ , ਘਨੌਰ ਦੇ ਸਰਕਾਰੀ ਸਕੂਲ ਤੋ ਇਲਾਵਾ ਬਲਾਕ ਭਾਦਸੋਂ, ਸ਼ਤਰਾਣਾ, ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਰਾਜਪੂਰਾ, ਨਾਭਾ, ਦੇਵੀਗੜ, ਸਨੋਰ ਅਤੇ ਬਿੰਜਲ ਦੇ ਰਾਧਾਸੁਆਮੀ ਸਤਸੰਗ ਘਰਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਹੁਣ ਤੱਕ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 8,60,948 ਹੋ ਚੁੱਕੀ ਹੈ ਜਿਸ ਵਿਚੋਂ ਕੇਵਲ 2,07,468 ਨਾਗਰਿਕਾਂ ਵੱਲੋ ਹੀ ਕੋਵਿਡ ਵੈਕਸੀਨ ਦੀ ਦੁਜੀ ਡੋਜ ਲਗਵਾਈ ਗਈ ਹੈ ਜਦ ਕਿ ਕੋਵਿਡ ਤੋ ਪੂਰਨ ਸੁਰੱਖਿਆ ਲਈ ਕੋਵਿਡ ਵੈਕਸੀਨ ਦੀਆਂ ਦੋਨੇ ਡੋਜ਼ਾਂ ਲਗਵਾਉਣੀਆਂ ਜਰੂਰੀ ਹਨ। ਇਸ ਲਈ ਉਹਨਾਂ ਕਿਹਾ ਜਿਨ੍ਹਾਂ ਨਾਗਰਿਕਾਂ ਦੇ ਪਹਿਲੀ ਡੋਜ਼ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 84 ਦਿਨਾਂ ਬਾਅਦ ਅਤੇ ਜਿਨ੍ਹਾਂ ਦੇ ਪਹਿਲੀ ਡੋਜ਼ ਕੋਵੈਕਸੀਨ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 28 ਦਿਨਾਂ ਬਾਅਦ ਦੂਜੀ ਡੋਜ ਲਗਵਾਉਣਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਹੁਣ ਤੱਕ ਕੇਵਲ 912 ਗਰਭਵੱਤੀ ਅੋਰਤਾਂ ਵੱਲੋਂ ਹੀ ਕੋਵਿਡ ਟੀਕਾਕਰਨ ਕਰਵਾਇਆਂ ਗਿਆ ਹੈ। ਜਦ ਕਿ ਕੋਵਿਡ ਟੀਕਾਕਰਨ ਗਰਭਵੱਤੀ ਅੋਰਤਾਂ ਅਤੇ ਆਪਣੇ ਨਵ ਜਨਮੇਂ ਬੱਚੇ ਨੁੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਬਿਲਕੁੱਲ ਸੁਰੱਖਿਅਤ ਹੈ।ਇਸ ਲਈ ਉਹਨਾਂ ਗਰਭਵੱਤੀ ਮਾਵਾਂ ਅਤੇ ਆਪਣੇ ਨਵ ਜਨਮੇਂ ਬੱਚੇ ਨੁੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣਾ ਕੋਵਿਡ ਟੀਕਾਕਰਨ ਯਕੀਨੀ ਬਣਾਉਣ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1351 ਕੋਵਿਡ ਰਿਪੋਰਟਾਂ ਵਿਚੌਂ ਲਗਾਤਾਰ ਦੂਜੇ ਦਿਨ ਵੀ ਜਿਲ੍ਹੇ ਵਿੱਚ ਕੋਈ ਕੋਵਿਡ ਕੇਸ ਪਿਰੋਰਟ ਨਹੀ ਹੋਇਆ ਜੋ ਕਿ ਜਿਲ੍ਹਾ ਵਾਸੀਆਂ ਲਈ ਰਾਹਤ ਭਰੀ ਖਬਰ ਹੈ।ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48809 ਹੀ ਹੈ ,ਮਿਸ਼ਨ ਫਹਿਤ ਤਹਿਤ ਪੰਜ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47441 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 23 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਮਾਈਕਰੋ ਕੰਟੈਨਮੈਂਟ ਏਰੀਏ ਪਿੰਡ ਮਵੀਸੱਪਾ ਵਿਖੇ ਕੋਵਿਡ ਸਥਿਤੀ ਕਾਬੁ ਵਿੱਚ ਹੈ ਅਤੇ ਬੀਤੇ ਦਿਨੀ ਕੰਨਟੈਕ ਟਰੇਸਿੰਗ ਦੋਰਾਨ ਉਥੌਂ ਲਏ ਗਏ 40 ਹੋਰ ਸੈਂਪਲਾ ਦੀ ਰਿਪੋਰਟ ਵੀ ਕੋਵਿਡ ਨੇਗੇਟਿਵ ਆਈ ਹੈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1462 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,94,316 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,809 ਕੋਵਿਡ ਪੋਜਟਿਵ, 8,44,549 ਨੈਗੇਟਿਵ ਅਤੇ ਲਗਭਗ 958 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ : ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ।