Covid and vaccination report of Patiala 31 August
August 31, 2021 - PatialaPolitics
19725 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਬੁਧਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਇੱਕ ਕੋਵਿਡ ਕੇਸ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 31 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 19725 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,80,673 ਹੋ ਗਈ ਹੈ। ਅੱਜ ਜਿਲ੍ਹੇ ਵਿਚ ਚਲਾਈ ਗਈ ਇਸ ਮੈਗਾ-ਡਰਾਈਵ ਦਾ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵਲੋਂ ਵੱਖ ਵੱਖ ਥਾਂਵਾ ਦੇ ਲਗਾਏ ਗਏ ਕੈਂਪਾ ਦਾ ਨਿਰੀਖਣ ਵੀ ਕੀਤਾ ਗਿਆ।
ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ, ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1439 ਕੋਵਿਡ ਰਿਪੋਰਟਾਂ ਵਿਚੌਂ ਇੱਕ ਪਾਜ਼ੇਟਿਵ ਕੇਸ ਪ੍ਰਾਪਤ ਹੋਇਆਂ ਹੈ ਜੋ ਕਿ ਬਲਾਕ ਕੋਲੀ ਨਾਲ ਸਬੰਧਤ ਹੈ। ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48810 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47444 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਅੱਜ ਇੱਕ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਨ ਕੁਲ ਮੌਤਾ ਦੀ ਗਿਣਤੀ 1346 ਹੋ ਗਈ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਟਾਫ ਅਤੇ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਕੋਵਿਡ ਸੈਂਪਲਿੰਗ ਦੀ ਲਗਾਤਾਰਤਾ ਵਿਚ ਹੁਣ ਤੱਕ 10920 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾ ਵਿਚੋਂ ਹੁਣ ਤੱਕ 8 ਕੋਵਿਡ ਪਾਜ਼ੇਟਿਵ ਪਾਏ ਗਏ ਹਨ ਅਤੇ ਇਹ ਗਤੀ-ਵਿਧੀਆਂ ਲਗਾਤਾਰ ਜਾਰੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2488 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,96604 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,810 ਕੋਵਿਡ ਪੋਜਟਿਵ, 8,45,898 ਨੈਗੇਟਿਵ ਅਤੇ ਲਗਭਗ 1896 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ : ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵਿਡ ਟੀਕਾ ਕਰਨ ਕੈਂਪ ਦਾ ਨਿਰੀਖਣ ਕਰਦੇ ਹੋਏ ਜਿਲ੍ਹਾ ਟੀਕਾਕਰਨ ਅਫਸਰ ਡਾ: ਵੀਨੂੰ ਗੋਇਲ।