Covid report of Patiala 7 September and vaccination schedule of Patiala 8 September
September 7, 2021 - PatialaPolitics
ਮੈਗਾਡਰਾਈਵ ਮੁਹਿੰਮ ਤਹਿਤ 19636 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਬੁਧਵਾਰ ਨੂੰ ਵੀ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਇੱਕ ਕੋਵਿਡ ਕੇਸ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ 7 ਸਤੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਮੈਗਾ ਡਰਾਈਵ ਕੋਵਿਡ ਟੀਕਾਕਰਨ ਕੈਂਪਾਂ ਵਿੱਚ 19636 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 10,31,297 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 8 ਸਤੰਬਰ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ ,ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਸ਼ਿਵ ਮੰਦਰ ਨਾਭਾ ਗੇਟ ਅਨਾਜ ਮੰਡੀ,ਗੁਰੂਦੁਆਰਾ ਨਾਨਕ ਦਰਬਾਰ ਹੀਰਾ ਬਾਗ, ਐਮ.ਸੀ.ਆਫਿਸ ਨਿਉ ਅਨਾਜ ਮੰਡੀ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਵਪਾਰ ਮੰਡਲ ਲਾਇਨਜ ਕੱਲਬ, ਗੁਰੂਦੁਆਰਾ ਰਵੀਦਾਸ ਸਾਹਮਣੇ ਅਨਾਜ ਮੰਡੀ ਵਾਰਡ ਨੰਬਰ 16, ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਘਨੌਰ ਦੇ ਸਰਕਾਰੀ ਸਕੂਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪ੍ਰਾਇਮਰੀ ਸਿਹਤ ਕੇਂਦਰ ਸ਼ੁਤਰਾਣਾ ਤੋਂ ਇਲਾਵਾ ਬਲਾਕ ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੋਮਾਜਰਾ ਦੇ 30 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 2778 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ ਜੋ ਕਿ ਸ਼ੁਤਰਾਣਾ ਬਲਾਕ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48828 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47460 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੋਤਾਂ ਦੀ ਗਿਣਤੀ 1348 ਹੋ ਗਈ ਹੈ
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਹੁਣ ਤੱਕ ਸਕੂਲਾਂ ਵਿੱਚੋ ਸਟਾਫ ਅਤੇ ਵਿਦਿਆਰਥੀਆਂ ਦੇ 15834 ਦੇ ਕਰੀਬ ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਹੁਣ ਤੱਕ 11 ਪੋਜਟਿਵ ਪਾਏ ਗਏ ਹਨ ।ਅੱਜ ਵੀ ਬਲਾਕ ਸ਼ੁਤਰਾਣਾ ਦੇ ਪਿੰਡ ਧਨੇਠਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਸਟਾਫ ਅਤੇ ਵਿਦਿਆਰਥੀਆਂ ਦੇ ਲਏ ਗਏ ਕੋਵਿਡ ਸੈਂਪਲਾ ਵਿਚੋਂ ਇੱਕ ਵਿਦਿਆਰਥੀ ਕੋਵਿਡ ਪੋਜਟਿਵ ਪਾਇਆ ਗਿਆ ਹੈ ।ਜਿਸ ਨੁੰ ਕੁਆਰਨਟੀਨ ਕਰ ਦਿੱਤਾ ਗਿਆ ਹੈ ਅਤੇ ਕੰਟੈਕਟ ਟਰੇਸਿੰਗ ਦੌਰਾਣ ਹੋਰ ਸੈਂਪਲ ਲਏ ਜਾਣਗੇ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2752 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,13,335 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,828 ਕੋਵਿਡ ਪੋਜਟਿਵ, 8,62,535 ਨੈਗੇਟਿਵ ਅਤੇ ਲਗਭਗ 1972 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।