Covid vaccination shcedule of Patiala for 10 September
September 9, 2021 - PatialaPolitics
ਪਟਿਆਲਾ 9 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾ ਵਿੱਚ 16356 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 10,54,542 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 10 ਸਤੰਬਰ ਦਿਨ ਸ਼ੱਕਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ , ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮੋਦੀਖਾਨਾ ਨੇੜੇ ਗੁਰੂਦੁਆਰਾ ਮੌਤੀ ਬਾਗ, ਵੀਰ ਹਕੀਕਤ ਰਾਏ ਸਕੂਲ, ਐਸ.ਡੀ ਸਕੂਲ, ਸੁਰਿਆ ਸਭਾ ਧਰਮਸ਼ਾਲਾ ਪ੍ਰਤਾਪ ਨਗਰ, ਐਮ.ਸੀ.ਆਫਿਸ ਨਿਉ ਅਨਾਜ ਮੰਡੀ ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਾਜੀਗਰ ਬਸਤੀ, ਪਾਤੜਾਂ ਦੇ ਭਾਰਤ ਵਿਕਾਸ ਪ੍ਰੀਸ਼ਦ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਦੇ ਮੈਸ. ਵਿਨੈ ਟਰੇਡ ਲਿੰਕ ਸ਼ਾਪ ਨੰਬਰ-22 ਨਿਉ ਅਨਾਜ ਮੰਡੀ, ਨਾਮਦੇਵ ਭਵਨ ਪੁਰਾਨਾ ਰਾਜਪੁਰਾ ਅਤੇ ਡੀ-18 ਫੋਕਲ ਪੁਆਇੰਟ ਮੈਂਟਲ ਕਰਾਫਟ ਇੰਡਸਟਰੀਜ( ਸੈਕਿੰਡ ਡੋਜ), ਸਮਾਣਾ ਦੇ ਅਗਰਵਾਲ ਧਰਮਸ਼ਾਲਾ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾ, ਹਰਪਾਲਪੁਰ ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 80 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।