Covid report of Patiala today and vaccination schedule of Patiala 15 September
September 14, 2021 - PatialaPolitics
ਮੈਗਾਡਰਾਈਵ ਮੁਹਿਮ ਤਹਿਤ 15429 ਨਾਗਰਿਕਾ ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਬੁੱਧਵਾਰ ਨੂੰ ਲੱਗਣਗੇ ਕੋਵਿਡ ਟੀਕਾਕਰਨ ਕੈਂਪ।
2 ਕੋਵਿਡ ਕੇਸ ਹੋਏ ਪਾਜੇਟਿਵ ਰਿਪੋਰਟ : ਸਿਵਲ ਸਰਜਨ
ਪਟਿਆਲਾ, 14 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 15429 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 11,18,880 ਹੋ ਗਈ ਹੈ।
ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਦੱਸਿਆ ਕਿ ਮਿਤੀ 15 ਸਤੰਬਰ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਮਿਲਟਰੀ ਹਸਪਤਾਲ,ਸਰਕਾਰੀ ਰਜਿੰਦਰਾ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਰੋਟਰੀ ਕਲੱਬ, ਰਾਜਪੁਰਾ ਦੇ ਐਮ.ਸੀ.ਆਫਿਸ, ਸਮਾਣਾ ਦੇ ਨਾਮ ਚਰਚਾ ਘਰ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2534 ਕੋਵਿਡ ਰਿਪੋਰਟਾਂ ਵਿਚੋਂ 2 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਨ੍ਹਾ ਵਿਚੋ ਇੱਕ ਪਟਿਆਲਾ ਸ਼ਹਿਰ ਨਾਲ ਅਤੇ ਇੱਕ ਕੇਸ ਬਲਾਕ ਦੁਧਨਸਾਧਾ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48857 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47471 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਨ ਹੁਣ ਤੱਕ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਦੀ ਗਿਣਤੀ 1353 ਹੋ ਗਈ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਕੂਲਾ ਵਿਚ ਲਏ ਜਾ ਰਹੇ ਕੋਵਿਡ ਸੈਂਪਲਾ ਦੀ ਲਗਾਤਾਰਤਾ ਵਿਚ ਅੱਜ ਵੀ 979 ਸੈਂਪਲ ਲਏ ਗਏ ਹਨ ਜਿਨ੍ਹਾ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਸਕੂਲਾ ਵਿਚੋ 20481 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾ ਵਿਚੋ ਹੁਣ ਤੱਕ 11 ਪਾਜੇਟਿਵ ਪਾਏ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2251 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,27,946 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,857 ਕੋਵਿਡ ਪੋਜਟਿਵ,8,77,316 ਨੈਗੇਟਿਵ ਅਤੇ ਲਗਭਗ 1773 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।