Covid report of Patiala today and vaccination schedule of Patiala 20 September
September 19, 2021 - PatialaPolitics
ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ ਹੋਇਆ ਬਾਰਾਂ ਲੱਖ (12 ਲੱਖ ) ਤੋਂ ਹੋਇਆ ਪਾਰ ।
ਛੇਂ ਦਿਨਾਂ ਵਿੱਚ ਇੱਕ ਲੱਖ ਦੇ ਕਰੀਬ ਲੋਕਾਂ ਨੇ ਕਰਵਾਇਆ ਟੀਕਾਕਰਨ ।
ਕੱਲ ਦਿਨ ਸੋਮਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ ।
ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
02 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ,19 ਸਤੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 7752 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਹਨਾਂ ਵਿਚੋਂ ਵੈਕਸੀਨ ਦੀ ਦੁਜੀ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 3465 ਹੈ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,01,725 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਜਿਲ੍ਹੇ ਵਿੱਚ ਵੈਕਸੀਨ ਦੀ ਕੋਈ ਘਾਟ ਨਹੀ ਅਤੇ ਅੰਕੜਿਆਂ ਅਨੁਸਾਰ ਪਿਛਲੇ ਛੇ ਦਿਨਾਂ ਵਿੱਚ ਹੀ ਇੱਕ ਲੱਖ ਦੇ ਕਰੀਬ ਲੋਕਾਂ ਵੱਲੋ ਕੋਵਿਡ ਟੀਕਾਕਰਣ ਕਰਵਾਇਆ ਗਿਆ ਹੈ।ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ।ਇਸ ਲਈ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਜਿਹਨਾਂ ਨੇ ਅਜੇ ਤੱਕ ਟੀਕਾਕਰਨ ਨਹੀ ਕਰਵਾਇਆ ਉਹ ਜਲਦ ਤੋਂ ਜਲਦ ਇਹਨਾਂ ਕੈਂਪਾ ਵਿੱਚ ਪੰਹੁਚ ਕੇ ਆਪਣਾ ਟੀਕਾਕਰਨ ਯਕੀਨੀ ਬਣਾਉਣ।
ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 20 ਸਤੰਬਰ ਦਿਨ ਸੋਮਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਐਮ.ਸੀ ਆਫਿਸ ਨਿਉ ਅਨਾਜ ਮੰਡੀ ਵਾਰਡ ਨੰਬਰ 14, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ , ਪਾਤੜਾਂ ਦੇ ਦੁਰਗਾ ਦਲ ਹਸਪਤਾਲ, ਰਾਜਪੁਰਾ ਦੇ ਪਟੇਲ ਕਾਲਜ, ਬਲਾਕ ਕੌਲੀ , ਭਾਦਸੋਂ , ਦੁਧਨਸਾਧਾ , ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ ਦੇ 50 ਦੇ ਕਰੀਬ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਵੀ ਕੋਵਿਡ ਟੀਕਾਕਰਨ ਹੋਵੇਗਾ ।
ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।
ਅੱਜ ਜਿਲੇ ਵਿੱਚ ਪ੍ਰਾਪਤ 1766 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਪਾਏ ਗਏ ਹਨ।ਜੋ ਕਿ ਦੋਨੋਂ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48864 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47489 ਹੋ ਗਈ ਹੈ ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 894 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,37,437 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,864 ਕੋਵਿਡ ਪੋਜਟਿਵ, 8,88,092 ਨੈਗੇਟਿਵ ਅਤੇ ਲਗਭਗ 481 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।