Giani Harpal Singh injured in accident
September 21, 2021 - PatialaPolitics
Giani Harpal Singh injured in accident
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇਕ ਟਿੱਪਰ ਨਾਲ ਟਕਰਾ ਜਾਣ ਤੋਂ ਬਾਅਦ ਪਲਟ ਗਈ।ਗ੍ਰੰਥੀ ਸਾਹਿਬ ਦਾ ਗੱਡੀ ਚਾਲਕ ਗੱਡੀ ਦਾ ਸ਼ੀਸਾ ਤੋੜ ਕੇ ਬਾਹਰ ਨਿਕਲਿਆ ਜਿਸ ਨੇ ਲੋਕਾਂ ਦੀ ਸਹਾਇਤਾ ਨਾਲ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਅਤੇ ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।