Covid report of Patiala today and vaccination schedule of Patiala 22 September
September 21, 2021 - PatialaPolitics
ਕੋਵਿਡ ਟੀਕਾਕਰਨ ਕੈਂਪਾ ਵਿਚ 6697 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਬੁੱਧਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
03 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ,21 ਸਤੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 6697 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,14,584 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 22 ਸਤੰਬਰ ਦਿਨ ਬੁੱਧਵਾਰ ਨੂੰ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ , ਪਾਤੜਾਂ ਦੇ ਦੁਰਗਾ ਦਲ ਹਸਪਤਾਲ, ਬਲਾਕ ਕੌਲੀ , ਭਾਦਸੋਂ , ਸ਼ੂਤਰਾਣਾ, ਦੁਧਨਸਾਧਾ , ਕਾਲੋਮਾਜਰਾ ਦੇ 25 ਦੇ ਕਰੀਬ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ।
ਅੱਜ ਜਿਲੇ ਵਿੱਚ ਪ੍ਰਾਪਤ 2054 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਪਾਏ ਗਏ ਹਨ। ਜਿਨ੍ਹਾ ਵਿਚੋ ਇੱਕ ਪਟਿਆਲਾ ਸ਼ਹਿਰ ਅਤੇ ਦੋ ਰਾਜਪੁਰਾ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48869 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਪੰਜ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47499 ਹੋ ਗਈ ਹੈ ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2179 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,41,570 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,869 ਕੋਵਿਡ ਪੋਜਟਿਵ, 8,91,191 ਨੈਗੇਟਿਵ ਅਤੇ ਲਗਭਗ 1510 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।