Covid report of Patiala today and vaccination schedule of Patiala for 30 September
September 29, 2021 - PatialaPolitics
ਕੋਵਿਡ ਟੀਕਾਕਰਨ ਕੈਂਪਾਂ ਵਿੱਚ 2 ਹਜਾਰ 117 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਬੀਤੇ ਤਿੰਨ ਮਹੀਨਿਆਂ ਦੋਰਾਣ 8 ਲੱਖ ਤੋਂ ਵੱਧ ਨਾਗਰਿਕਾਂ ਵੱਲੋਂ ਕਰਵਾਇਆ ਗਿਆ ਕੋਵਿਡ ਟੀਕਾਕਰਨ।
ਜਿਲ੍ਹੇ ਵਿੱਚ ਅੱਜ ਦੋ ਕੋਵਿਡ ਪਾਜੇਟਿਵ ਕੇਸ ਹੋਏ ਰਿਪੋਰਟ :ਸਿਵਲ ਸਰਜਨ
ਪਟਿਆਲਾ 29 ਸਤੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2 ਹਜਾਰ 117 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 04 ਹਜਾਰ 807 ਹੋ ਗਈ ਹੈ।ਜਿਸ ਵਿਚੋਂ ਵੈਕਸੀਨ ਦੀ ਦੁਜੀ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 3 ਲੱਖ 38 ਹਜਾਰ 723 ਵੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਅੰਕੜਿਆਂ ਤੋ ਪਤਾ ਲੱਗਦਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੋਰਾਣ 8 ਲੱਖ ਤੋ ਵੱਧ ਨਾਗਰਿਕਾਂ ਵਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ ਹੈ।ਜੁਲਾਈ ਮਹੀਨੇ ਦੋਰਾਣ 1 ਲੱਖ 58 ਹਜਾਰ 118, ਅਗਸਤ ਮਹੀਨੇ ਦੋਰਾਣ 2 ਲੱਖ 67 ਹਜਾਰ 613 ਅਤੇ ਸਤੰਬਰ ਮਹੀਨੇ ਦੋਰਾਣ ਹੁਣ ਤੱਕ 4 ਲੱਖ 24 ਹਜਾਰ 134 ਨਾਗਰਿਕਾਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ ਜੋ ਕਿ ਬਿਮਾਰੀ ਦੇ ਖਾਤਮੇ ਲਈ ਲੋਕਾਂ ਵੱਲੋਂ ਦਿੱਤਾ ਜਾ ਸਹਿਯੋਗ ਇੱਕ ਚੰਗਾ ਸੰਕੇਤ ਹੈ।ਇਸ ਲਈ ਉਹਨਾਂ ਜਿਥੇ ਕੋਵਿਡ ਟੀਕਾਕਰਨ ਕਰਨ ਲਈ ਸੰਸਥਾਂਵਾ ਅਤੇ ਸਿਹਤ ਸਟਾਫ ਵੱਲੋਂ ਦਿਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਉਥੇ ਨਾਲ ਹੀ ਕੋਵਿਡ ਟੀਕਾਕਰਨ ਕਰਵਾਉਣ ਲਈ ਨਾਗਰਿਕਾਂ ਦਾ ਧੰਨਵਾਦ ਵੀ ਕੀਤਾ।ਕੱਲ ਮਿਤੀ 30 ਸਤੰਬਰ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਿਲਟਰੀ ਹਸਪਤਾਲ ਅਤੇ ਸਮਾਣਾ ਦੇ ਗੋਪਾਲ ਭਵਨ ਵਿਖੇ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰ ਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1965 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋ ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪਾਜੇਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ ਇੱਕ ਨਾਭਾ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48,879 ਹੀ ਹੈ। ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47,513 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2110 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,54,463 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48879 ਕੋਵਿਡ ਪੋਜਟਿਵ, 9,04,172 ਨੈਗੇਟਿਵ ਅਤੇ ਲਗਭਗ 1412 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।