Covid vaccination schedule of Patiala for 3 October
October 2, 2021 - PatialaPolitics
ਕੋਵਿਡ ਟੀਕਾਕਰਨ ਕੈਂਪਾ ਵਿੱਚ 1549 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਐਤਵਾਰ ਨੁੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ।
01 ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 2 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਟੀਕਾਕਰਨ ਕੈਂਪਾਂ ਵਿੱਚ 1 ਹਜਾਰ 549 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 12 ਹਜਾਰ 481 ਹੋ ਗਈ ਹੈ।ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 3 ਅਕਤੂਬਰ ਦਿਨ ਐਤਵਾਰ ਨੂੰ ਕੌਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ।
ਅੱਜ ਜਿਲੇ ਵਿੱਚ ਪ੍ਰਾਪਤ 1890 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਪਾਇਆ ਗਿਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48887 ਹੋ ਗਈ ਹੈ।ਮਿਸ਼ਨ ਫਹਿਤ ਤਹਿਤ ਕਿਸੇ ਹੋਰ ਮਰੀਜ਼ ਦੇ ਕੋਵਿਡ ਤੋ ਠੀਕ ਨਾ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47517 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 880 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,59,279 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,887 ਕੋਵਿਡ ਪੋਜਟਿਵ, 9,09,964 ਨੈਗੇਟਿਵ ਅਤੇ ਲਗਭਗ 428 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।