Covid report and vaccination schedule of Patiala for 4 October
October 3, 2021 - PatialaPolitics
ਕੋਵਿਡ ਟੀਕਾਕਰਣ ਕੈਂਪਾ ਵਿੱਚ 484 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਸੋਮਵਾਰ ਨੁੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।
02 ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 3 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 484 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 12 ਹਾਜਰ 965 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇਂ ਕਿਹਾ 4 ਅਕਤੂਬਰ ਦਿਨ ਸੋਮਵਾਰ ਨੂੰ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕੀਤਾ ਜਾਵੇਗਾ। ਕੱਲ ਮਿਤੀ 4 ਅਕਤੂਬਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਗੋਪਾਲ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪਰਾ ਦੇ ਪਟੇਲ ਕਾਲਜ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ,ਸ਼ੁਤਰਾਣਾ, ਹਰਪਾਲਪੁਰ, ਕਾਲੋਮਾਜਰਾ, ਕੌਲੀ, ਦੁਧਨਸਾਧਾਂ ਦੇ 40 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ।
ਅੱਜ ਜਿਲੇ ਵਿੱਚ ਪ੍ਰਾਪਤ 738 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਪਾਏ ਗਏ ਹਨ ਜਿਹਨਾਂ ਵਿਚੌਂ ਇੱਕ ਬਲਾਕ ਕੌਲੀ ਅਤੇ ਇੱਕ ਬਲਾਕ ਕਾਲੋਮਾਜਰਾ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48889 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47518 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 652 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,59,931 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,889 ਕੋਵਿਡ ਪੋਜਟਿਵ, 9,10,700 ਨੈਗੇਟਿਵ ਅਤੇ ਲਗਭਗ 342 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।