Covid report of Patiala and vaccination schedule of Patiala 5 October

October 4, 2021 - PatialaPolitics

ਕੱਲ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਤਹਿਤ ਹੋਵੇਗਾ ਕੋਵੀਸ਼ੀਲਡ ਕੋਵਿਡ ਟੀਕਾਕਰਨ ਕੈਂਪ।
ਕੋਵਿਡ ਟੀਕਾਕਰਨ ਦੌਰਾਨ 2 ਹਜ਼ਾਰ 382 ਨੇ ਲਗਵਾਈ ਕੋਵਿਡ ਵੈਕਸੀਨ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ।
ਜਿਲ੍ਹੇ ਵਿਚ 2 ਕੋਵਿਡ ਪਾਜੇਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 4 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2 ਹਜ਼ਾਰ 382 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 15 ਹਜ਼ਾਰ 347 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 5 ਅਕਤੂਬਰ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੰਜਾਬੀ ਯੂਨੀਵਰਸੀਟੀ, ਖਾਲਸਾ ਕਾਲਜ਼, ਸੈਂਟਰਲ ਜੇਲ, ਮੋਦੀ ਖਾਨਾ ਸਾਹਮਣੇ ਗੁਰਦੁਆਰਾ ਮੋਤੀਬਾਗ ਸਾਹਿਬ, ਵੀਰ ਹਕੀਕਤ ਰਾਏ ਕੈਂਪ, ਦਫਤਰ ਸ੍ਰੀ ਅਨਿਲ ਮੋਦਗਿਲ 33 ਫੁਟਾ ਰੋਡ ਨੇੜੇ ਐਸ.ਐਸ.ਟੀ ਨਗਰ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ,ਕਰੀਵੀ ਮੈਡੀਕਲ ਸਟੋਰ, ਅਨਾਜ਼ ਮੰਡੀ ਨਾਭਾ ਗੇਟ,ਥਾਪਰ ਕਾਲਜ਼, ਮਹਾਰਾਣੀ ਕਲੱਬ, ਮੋਦੀ ਕਾਲਜ਼, ਸ੍ਰੀ ਹਨੂੰਮਾਨ ਮੰਦਰ ਨੇੜੇ ਅਗਰਸੈਂਨ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ ਅਤੇ ਅਨੰਦ ਨਗਰ ਬੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਬਾਈਲ ਟੀਮ, ਪਾਤੜਾਂ ਦੇ ਸੀ.ਐਚ.ਸੀ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼, ਵਰਦਾਨੀ ਭਵਨ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਰਾਜਪੁਰਾ, ਸਮਾਣਾ ਦੇ ਗੋਪਾਲ ਭਵਨ ਅਤੇ ਪੰਚ ਮੁੱਖੀ ਸ਼ਿਵ ਮੰਦਰ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 80 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 922 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ 2 ਕੇਸ ਪਾਜ਼ਟਿਵ ਆਏ ਹਨ ਅਤੇ ਦੋਨੋ ਕੇਸ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48891 ਹੀ ਹੈ। ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 3 ਹੈ ਜਿਸ ਕਾਰਨ ਕੁੱਲ ਠੀਕ ਹੋਣ ਵਾਲੇ ਮਰੀਜ਼ਾ ਦੀ ਗਿਣਤੀ 47521 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2166 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,62,097 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48891ਕੋਵਿਡ ਪੋਜਟਿਵ, 9,11,620 ਨੈਗੇਟਿਵ ਅਤੇ ਲਗਭਗ 1586 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।