Covid vaccination schedule of Patiala for 7 October
October 6, 2021 - PatialaPolitics
ਕੱਲ ਦਿਨ ਵੀਰਵਾਰ ਨੂੰ ਮੈਗਾਡਰਾਈਵ ਤਹਿਤ ਹੋਵੇਗਾ ਕੋਵੀਸ਼ੀਲਡ ਕੋਵਿਡ ਟੀਕਾਕਰਨ ਕੈਂਪ।
ਕੋਵਿਡ ਟੀਕਾਕਰਨ ਦੌਰਾਨ 11 ਹਜ਼ਾਰ 165 ਨੇ ਲਗਵਾਈ ਕੋਵਿਡ ਵੈਕਸੀਨ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ।
ਜਿਲ੍ਹੇ ਵਿਚ 1 ਕੋਵਿਡ ਪਾਜੇਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 6 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿਮ ਤਹਿਤ ਕੈਂਪਾਂ ਵਿੱਚ 11 ਹਜ਼ਾਰ 165 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 46 ਹਜ਼ਾਰ 516 ਹੋ ਗਈ ਹੈ। ਜਿਲ੍ਹੇ ਵਿਚ ਚਲਾਈ ਗਈ ਇਸ ਕੋਵਿਡ ਮੈਗਾਡਰਾਈਵ ਮੁਹਿਮ ਦੋਰਾਨ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵਲੋਂ ਵੱਖ ਵੱਖ ਥਾਂਵਾ ਦੇ ਲੱਗੇ ਕੈਂਪਾ ਦਾ ਨਿਰੀਖਣ ਵੀ ਕੀਤਾ ਗਿਆ। ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 7 ਅਕਤੂਬਰ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਗੁਰਦੁਆਰਾ ਸਾਹਿਬ ਫੇਜ਼-1 ਅਰਬਨ ਅਸਟੇਟ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਬਾਈਲ ਟੀਮ, ਪਾਤੜਾਂ ਦੇ ਸੀ.ਐਚ.ਸੀ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼, ਸਮਾਣਾ ਦੇ ਗੋਪਾਲ ਭਵਨ ਅਤੇ ਸਿਵਲ ਹਸਪਤਾਲ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1822 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ 1 ਕੇਸ ਪਾਜ਼ਟਿਵ ਪਾਇਆ ਗਿਆ ਹੈ ਜੋ ਕਿ ਬਲਾਕ ਕੋਲੀ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48893 ਹੀ ਹੈ। ਮਿਸ਼ਨ ਫਹਿਤ ਤਹਿਤ ਠੀਕ ਹੋਣ ਜਾਣ ਕਾਰਨ ਕੁੱਲ ਗਿਣਤੀ 47521 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1728 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,65,659 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48893 ਕੋਵਿਡ ਪੋਜਟਿਵ, 9,15,490 ਨੈਗੇਟਿਵ ਅਤੇ ਲਗਭਗ 1276 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।