Covid vaccination schedule for Patiala 8 October
October 7, 2021 - PatialaPolitics
ਕੋਵਿਡ ਟੀਕਾਕਰਨ ਕੈਂਪਾ ਵਿੱਚ 4 ਹਜਾਰ 363 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ੁਕਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
01 ਕੋਵਿਡ ਪਾਜੇਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 7 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿਮ ਤਹਿਤ ਕੈਂਪਾਂ ਵਿੱਚ 4 ਹਜਾਰ 363 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 50 ਹਜ਼ਾਰ 879 ਹੋ ਗਈ ਹੈ। ਜਿਲ੍ਹੇ ਵਿਚ ਚਲਾਈ ਗਈ ਇਸ ਕੋਵਿਡ ਟੀਕਾਕਰਨ ਮੁਹਿਮ ਦੋਰਾਨ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵਲੋਂ ਵੱਖ ਵੱਖ ਥਾਂਵਾ ਦੇ ਲੱਗੇ ਕੈਂਪਾ ਦਾ ਨਿਰੀਖਣ ਵੀ ਕੀਤਾ ਗਿਆ। ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 8 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਗੁਰੂਦੁਆਰਾ ਨਾਨਕ ਦਰਬਾਰ ਹੀਰਾ ਬਾਗ,ਰਾਧੇ ਸਟੋਰ ਰੋੜੀ ਕੁੱਟ ਮੁੁਹੱਲਾ, ਨਿਉ ਐਮ.ਸੀ ਆਫਿਸ ਅਨਾਜ ਮੰਡੀ ਸਰਹੰਦ ਰੋਡ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਜਨ ਸੇਵਾ ਕੇਂਦਰ ਪੁਰਾਣੀ ਸਬਜੀ ਮੰਡੀ, ਸ਼ਿਸ਼ੂ ਨਿਕੇਤਨ ਅਤੇ ਮੋਬਾਈਲ ਟੀਮ, ਪਾਤੜਾਂ ਦੇ ਨਿਰੰਕਾਰੀ ਭਵਨ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼ ਅਤੇ ਬੁੰਗੇ ਇੰਡੀਆ ਇੰਡਸਟਰੀਜ, ਸਮਾਣਾ ਦੇ ਗੋਪਾਲ ਭਵਨ ਅਤੇ ਸਿਵਲ ਹਸਪਤਾਲ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 80 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1578 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ 1 ਕੇਸ ਪਾਜ਼ਟਿਵ ਪਾਇਆ ਗਿਆ ਹੈ ਜੋ ਕਿ ਬਲਾਕ ਕਾਲੋਮਾਜਰਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48894 ਹੋ ਗਈ ਹੈ । ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਕੁੱਲ ਵਿਅਕਤੀਆਂ ਦੀ ਗਿਣਤੀ 47522 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 908 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,66,567 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48894 ਕੋਵਿਡ ਪੋਜਟਿਵ, 9,17,067 ਨੈਗੇਟਿਵ ਅਤੇ ਲਗਭਗ 606 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।