55,263 metric ton paddy arrived in Patiala mandis

October 7, 2021 - PatialaPolitics

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 55,263 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਸੰਦੀਪ ਹੰਸ
ਪਟਿਆਲਾ, 7 ਅਕਤੂਬਰ:

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 59 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 54 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 55,263 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 51,202 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13,516 ਮੀਟਰਿਕ ਟਨ ਝੋਨਾ ਆਇਆ ਅਤੇ 14,605 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19181 ਮੀਟਰਿਕ ਟਨ, ਮਾਰਕਫੈਡ ਵੱਲੋਂ 11620 ਮੀਟਰਿਕ ਟਨ, ਪਨਸਪ ਵੱਲੋਂ 12884 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7497 ਅਤੇ ਐਫ.ਸੀ.ਆਈ. ਵੱਲੋਂ 20 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।