Covid vaccination schedule of Patiala for 9 October
October 8, 2021 - PatialaPolitics
ਕੋਵਿਡ ਟੀਕਾਕਰਨ ਕੈਂਪਾ ਵਿੱਚ 9 ਹਜਾਰ 327 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਅੱਜ ਜਿਲ੍ਹੇ ਵਿੱਚ ਕੋਈ ਕੋਵਿਡ ਪਾਜੇਟਿਵ ਕੇਸ ਨਹੀ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 8 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿਮ ਤਹਿਤ ਕੈਂਪਾਂ ਵਿੱਚ 9 ਹਜਾਰ 327 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 60 ਹਜ਼ਾਰ 206 ਹੋ ਗਈ ਹੈ। ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 9 ਅਕਤੂਬਰ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਦੁਰਗਾ ਮੰਦਰ ਰਤਨ ਨਗਰ, ਸ਼ਿਵਪੁਰੀ ਮੰਦਰ ਸਾਹਮਣੇ ਮਹਿੰਦਰਾ ਕਾਲੇਜ, ਕਰੀਵੀ ਮੈਡੀਕਲ ਸਟੋਰ ਅਨਾਜ ਮੰਡੀ ਨਾਭਾ ਗੇਟ, ਕਾਲੀ ਦੇਵੀ ਮੰਦਰ, ਕੰਧਾਰੀ ਕੰਪਲੈਕਸ ਸਾਹਮਣੇ ਵਾਈ.ਪੀ.ਐਸ., ਦਰਗਾਹ ਸ਼੍ਰੀ ਚਿਸਤੀ ਸਾਵਰੀ ਨੇੜੇ ਡਵੀਜਨ ਨੰਬਰ 4, ਨਿਉ ਐਮ.ਸੀ ਆਫਿਸ ਅਨਾਜ ਮੰਡੀ ਸਰਹੰਦ ਰੋਡ,ਬਾਰ ਰੂਮ ਜਿਲ੍ਹਾ ਕੋਰਟ ਦੂਜੀ ਮੰਜਿਲ , ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਾਜੀਗਰ ਬਸਤੀ, ਪਾਤੜਾਂ ਦੇ ਕਮਿਉਨਿਟੀ ਨਸਿਹਤ ਕੇਂਦਰ , ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼ , ਸਮਾਣਾ ਦੇ ਗੋਪਾਲ ਭਵਨ ਅਤੇ ਸਿਵਲ ਹਸਪਤਾਲ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 978 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ ਕੋਈ ਵੀ ਪਾਜ਼ਟਿਵ ਕੇਸ ਨਹੀ ਪਾਇਆ ਗਿਆ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48894 ਹੀ ਹੈ।ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਕੁੱਲ ਵਿਅਕਤੀਆਂ ਦੀ ਗਿਣਤੀ 47523 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1744 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,68,311 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48894 ਕੋਵਿਡ ਪੋਜਟਿਵ, 9,18,301 ਨੈਗੇਟਿਵ ਅਤੇ ਲਗਭਗ 1372 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।