Covid vaccination schedule of Patiala for 13 October

October 12, 2021 - PatialaPolitics

ਕੋਵਿਡ ਟੀਕਾਕਰਨ ਕੈਂਪਾ ਵਿੱਚ 7 ਹਜਾਰ 817 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਅੱਜ ਵੀ ਜਿਲ੍ਹੇ ਵਿੱਚ 5 ਕੋਵਿਡ ਪਾਜੇਟਿਵ ਕੇਸ ਰਿਪੋਰਟ : ਸਿਵਲ ਸਰਜਨ
ਪਟਿਆਲਾ 12 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿਮ ਤਹਿਤ ਕੈਂਪਾਂ ਵਿੱਚ 7 ਹਜਾਰ 817 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 83 ਹਜ਼ਾਰ 023 ਹੋ ਗਈ ਹੈ। ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 13 ਅਕਤੂਬਰ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਬਾਇਲ ਟੀਮ, ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼ , ਸਮਾਣਾ ਦੇ ਮੰਨਕੂ ਐਗਰੀਟੈਕ ਪ੍ਰਾਈਵੇਟ ਲਿਮਟਿਡ ਅਤੇ ਸਿਵਲ ਹਸਪਤਾਲ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 80 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1648 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ ਅੱਜ 5 ਕੋਵਿਡ ਪਾਜ਼ਟਿਵ ਕੇਸ ਪਾਏ ਗਏ।ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48901 ਹੋ ਗਈ ਹੈ।ਮਿਸ਼ਨ ਫਹਿਤ ਤਹਿਤ 3 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਕੁੱਲ ਵਿਅਕਤੀਆਂ ਦੀ ਗਿਣਤੀ 47533 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 12 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1770 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,73,812 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48901 ਕੋਵਿਡ ਪੋਜਟਿਵ, 9,23,576 ਨੈਗੇਟਿਵ ਅਤੇ ਲਗਭਗ 1335 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।