Covid vaccination schedule for Patiala 17 October

October 16, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 4 ਹਜਾਰ 778 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।

ਅੱਜ ਵੀ ਜਿਲ੍ਹੇ ਵਿੱਚ ਕੋਈ ਕੋਵਿਡ ਪੋਜੀਟਿਵ ਕੇਸ ਨਹੀ ਹੋਇਆ ਰਿਪੋਰਟ : ਸਿਵਲ ਸਰਜਨ

ਪਟਿਆਲਾ 16 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4,778 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 97 ਹਾਜਰ 014 ਹੋ ਗਈ ਹੈ।ਜਿਸ ਵਿਚ ਕੋਈ ਦੀ ਸੈਕਿੰਡ ਡੋਜ ਲਗਵਾਉਣ ਵਾਲਿਆ ਦੀ ਗਿਣਤੀ 3 ਲੱਖ 74 ਹਜਾਰ 943 ਹੈ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੋਵਿਡ ਤੋਂ ਪੂਰਨ ਸੁਰੱਖਿਆ ਲਈ ਕੋਵਿਡ ਵੈਕਸੀਨ ਦੀਆਂ ਦੋਨੇ ਡੋਜ਼ਾਂ ਲਗਵਾਉਣੀਆਂ ਜਰੂਰੀ ਹਨ।ਜਿਨ੍ਹਾਂ ਨਾਗਰਿਕਾਂ ਦੇ ਪਹਿਲੀ ਡੋਜ਼ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 84 ਦਿਨਾਂ ਬਾਅਦ ਅਤੇ ਜਿਨ੍ਹਾਂ ਦੇ ਪਹਿਲੀ ਡੋਜ਼ ਕੋਵੈਕਸੀਨ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 28 ਦਿਨਾਂ ਬਾਅਦ ਲਗਵਾਉਣਾ ਯਕੀਨੀ ਬਣਾਉਣ।

ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 17 ਅਕਤੂਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਗੁਰੂਦੁਆਰਾ ਸ਼੍ਰੀ ਸਿੰਘ ਸਭਾ ਹਰਿੰਦਰ ਨਗਰ ਇੰਦਰਾਪੁਰੀ ਸਰਹੰਦ ਰੋਡ, ਸਮਾਣਾ ਦੇ ਡਾ. ਹਰੀ ਚੰਦ ਪਿੰਗਲਾ ਆਸ਼ਰਮ ਅਤੇ ਸਿਵਲ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ , ਰਾਜਪੁਰਾ ਦੇ ਆਰਿਆ ਸਮਾਜ ਮੰਦਰ ਅਤੇ ਸਿਵਲ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 50 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।

ਅੱਜ ਜਿਲੇ ਵਿੱਚ ਪ੍ਰਾਪਤ 853 ਕੋਵਿਡ ਰਿਪੋਰਟਾਂ ਵਿਚੋਂ ਅੱਜ ਵੀ ਕੋਈ ਕੋਵਿਡ ਪੋਜਟਿਵ ਨਹੀ ਪਾਇਆ ਗਿਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48904 ਹੀ ਹੈ ।ਮਿਸ਼ਨ ਫਹਿਤ ਤਹਿਤ ਅੱਜ ਇੱਕ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47536 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 10 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ ਦੇ ਤਿੰਨ ਹੋਰ ਨਵੇਂ ਕੇਸ ਰਿਪੋਰਟ ਹੋਣ ਨਾਲ ਜਿਲ਼੍ਹੇ ਵਿੱਚ ਹੁਣ ਤੱਕ ਡੇਂਗੁ ਦੇ ਕੁੱਲ ਕੇਸਾਂ ਦੀ ਗਿਣਤੀ 170 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1423 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,78,950 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,904 ਕੋਵਿਡ ਪੋਜਟਿਵ, 9,29,178 ਨੈਗੇਟਿਵ ਅਤੇ ਲਗਭਗ 868 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।