Covid vaccination schedule of Patiala for 18 October
October 17, 2021 - PatialaPolitics
ਕੋਵਿਡ ਟੀਕਾਕਰਣ ਕੈਂਪਾ ਵਿੱਚ 1 ਹਜਾਰ 536 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।
ਅੱਜ ਜਿਲ੍ਹੇ ਵਿੱਚ ਚਾਰ ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 17 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1,536 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 98 ਹਾਜਰ 550 ਹੋ ਗਈ ਹੈ।ਜਿਸ ਵਿਚ ਕੋਈ ਦੀ ਸੈਕਿੰਡ ਡੋਜ ਲਗਵਾਉਣ ਵਾਲਿਆ ਦੀ ਗਿਣਤੀ 3 ਲੱਖ 75 ਹਜਾਰ 967 ਹੈ।
ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 18 ਅਕਤੂਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਵੀਰ ਹਕੀਕਤ ਰਾਏ ਸਕੂਲ, ਮੋਦੀ ਖਾਨਾ ਸਾਹਮਣੇ ਮੋਤੀ ਬਾਗ, ਕਰਿਵੀ ਮੈਡੀਕਲ ਸਟੋਰ ਨਾਭਾ ਗੇਟ ਅਨਾਜ ਮੰਡੀ, ਸਮਾਣਾ ਦੇ ਗੋਪਾਲ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਵਰਦਾਨੀ ਭਵਨ ਬ੍ਰਹਮਕੁਮਾਰੀ ਆਸ਼ਰਮ,, ਬਾਹਲਪੁਰ ਭਵਨ, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।
ਅੱਜ ਜਿਲੇ ਵਿੱਚ ਪ੍ਰਾਪਤ 1078 ਕੋਵਿਡ ਰਿਪੋਰਟਾਂ ਚਾਰ ਕੋਵਿਡ ਪੋਜਟਿਵ ਪਾਏ ਗਏ ਹਨ ਜਿਨ੍ਹਾ ਵਿਚੋਂ ਤਿੰਨ ਪਟਿਆਲਾ ਸ਼ਹਿਰ ਅਤੇ ਇਕ ਬਲਾਕ ਭਾਦਸੋਂ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48908 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਅੱਜ ਇੱਕ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47537 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ ਦਾ ਕੋਈ ਵੀ ਨਵਾਂ ਕੇਸ ਰਿਪੋਰਟ ਨਾ ਹੋਣ ਕਾਰਣ ਜਿਲ਼੍ਹੇ ਵਿੱਚ ਡੇਂਗੁ ਦੇ ਕੁੱਲ ਕੇਸਾਂ ਦੀ ਗਿਣਤੀ 170 ਹੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 566 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,79,516 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,908 ਕੋਵਿਡ ਪੋਜਟਿਵ, 9,30,686 ਨੈਗੇਟਿਵ ਅਤੇ ਲਗਭਗ 356 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।