Covid vaccination schedule of Patiala for 28 October
October 27, 2021 - PatialaPolitics
ਕੋਵਿਡ ਟੀਕਾਕਰਣ ਕੈਂਪਾ ਵਿੱਚ 1956 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਕੈਂਪ ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 27 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 1956 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 33 ਹਾਜਰ 949 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 28 ਅਕਤੂਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਨੰਦ ਨਗਰ-ਬੀ, ਜੁਝਾਰ ਨਗਰ, ਬਿਸ਼ਨ ਨਗਰ, ਬਹਾਵਲਪੁਰ ਪੈਲਸ ਨੇੜੇ ਪੁਲਿਸ ਲਾਈਨ,ਸਿਕਲੀਕਰ ਬਸਤੀ,ਸੂਲਰ,ਸਿੱਟੀ ਬ੍ਰਾਂਚ ਅਤੇ ਮੋਦੀ ਖਾਨਾ ਨੇੜੇ ਮੋਤੀਬਾਗ ਗੁਰੂਦੁਆਰਾ ਪੁਲਿਸ ਲਾਈਨ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਅਗਰਵਾਲ ਧਰਮਸ਼ਾਲਾ, ਅਮਾਮਗੜ੍ਹ ਧਰਮਸ਼ਾਲਾ ਅਤੇ ਗੁਰੂਦੁਆਰਾ ਰਵੀਦਾਸ, ਨਾਭਾ ਦੇ ਅਰਬਨ ਪ੍ਰਾਈਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅੰਬਰ ਫੈਕਟਰੀ, ਘਨੌਰ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਤੰਦਰੁਸਤ ਸਿਹਤ ਕੇਂਦਰਾਂ ਸਮੇਤ 70 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1595 ਕੋਵਿਡ ਰਿਪੋਰਟਾਂ ਹੋਏ ਹਨ, ਜਿਨ੍ਹਾਂ ਵਿਚੋ 1 ਕੇਸ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48926 ਹੀ ਹੈ। ਮਿਸ਼ਨ ਫਹਿਤ ਤਹਿਤ ਅੱਜ 1 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47551 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 33 ਨਵੇ ਕੇਸ ਰਿਪੋਰਟ ਹੋਣ ਨਾਲ ਕੁਲ ਕੇਸਾ ਦੀ ਗਿਣਤੀ 530 ਹੋ ਗਈ ਹੈ।ਉਨ੍ਹਾਂ ਕਿਹਾ ਕਿ ਜਿਆਦਾ ਪਾਜੇਟਿਵ ਕੇਸ ਆਉਣ ਵਾਲੇ ਹਾਟ-ਸਪਾਟ ਏਰੀਆਂ ਜਿਵੇ ਅਰਬਨ ਅਸਟੇਟ, ਤਫਜ਼ਲਪੁਰਾ, ਫੈਕਟਰੀ ਏਰੀਆ, ਭਾਰਤ ਨਗਰ, ਗੁਰੂ ਨਾਨਕ ਨਗਰ, ਏਕਤਾ ਨਗਰ, ਰਤਨ ਨਗਰ, ਸੇਵਕ ਕਲੋਨੀ ਆਦਿ ਸ਼ਾਮਲ ਹਨ, ਇਨ੍ਹਾਂ ਏਰੀਆਂ ਵਿਚ ਘਰੋ ਘਰੀ ਨਿਗਰਾਨੀ ਨੂੰ ਵਧਾਇਆ ਜਾ ਰਿਹਾ ਹੈ ਅਤੇ ਨਗਰ ਨਿਗਮ ਅਤੇ ਪੂਡਾ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਫੋਗਿੰਗ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1671 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,96,248 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,926 ਕੋਵਿਡ ਪੋਜਟਿਵ, 9,46,038 ਨੈਗੇਟਿਵ ਅਤੇ ਲਗਭਗ 1284 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।