Covid Vaccination Schedule Patiala 7 November

November 6, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 4245 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।

ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਅਤੇ 06 ਡੇਂਗੁ ਦੇ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 6 ਨਵੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4,245 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 53 ਹਾਜਰ 916 ਹੋ ਗਈ ਹੈ।

ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 7 ਨਵੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ, ,ਨਾਭਾ ਦੇ ਐਮ.ਪੀ.ਡਬਲਿਉ ਸਕੂਲ ,ਰਾਜਪੁਰਾ ਦੇ ਸਬ ਡਵੀਜਨ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ,ਪ੍ਰਾਇਮਰੀ ਸਿਹਤ ਕੇਂਦਰ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ, ਕੌਲੀ ਅਤੇ ਅਧੀਨ ਆਉਂਦੇ 30 ਦੇ ਕਰੀਬ ਤੰਦਰੁਸਤ ਸਿਹਤ ਕੇਂਦਰਾ ਵਿੱਚ ਵੀ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1080 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48929 ਹੀ ਹੈ।ਮਿਸ਼ਨ ਫਹਿਤ ਤਹਿਤ ਕੋਈ ਵੀ ਮਰੀਜ ਕੋਵਿਡ ਤੋਂ ਠਕਿ ਨਾ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47566 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 05 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ ਦੇ 06 (ਸ਼ਹਿਰੀ ਖੇਤਰ ਵਿਚੋਂ 02 ਅਤੇ ਪੇਂਡੂ ਖੇਤਰ ਵਿਚੋਂ 04) ਕੇਸ ਹੋਰ ਰਿਪੋਰਟ ਹੋਣ ਕਾਰਣ ਜਿਲ੍ਹੇ ਵਿੱਚ ਹੁਣ ਤੱਕ ਕੁੱਲ ਕੇਸਾਂ ਦੀ ਗਿਣਤੀ 723 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1822 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,11,044 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,929 ਕੋਵਿਡ ਪੋਜਟਿਵ, 9,61,026 ਨੈਗੇਟਿਵ ਅਤੇ ਲਗਭਗ 1089 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।