Rajindra Hospital Patiala gets new road

November 8, 2021 - PatialaPolitics

ਸਰਕਾਰੀ ਰਾਜਿੰਦਰਾ ਹਸਪਤਾਲ ਦੇ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਕਰ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਅਤੇ ਰਾਜਿੰਦਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਵੀ ਵਿਕਸਤ ਕੀਤਾ ਗਿਆ ਹੈ।
ਡਾ. ਹਰਜਿੰਦਰ ਸਿੰਘ ਤੇ ਡਾ. ਰੇਖੀ ਨੇ ਦੱਸਿਆ ਕਿ ਸੜਕਾਂ ਐਮ.ਸੀ.ਐਚ. ਤੋਂ ਲੈਕੇ ਗਾਇਨੀ ਵਾਰਡ, ਓ.ਪੀ.ਡੀ., ਐਮਰਜੈਂਸੀ, ਐਮ.ਐਸ. ਦਫ਼ਤਰ ਤੋਂ ਮਨੋਵਿਗਿਆਨ ਓ.ਪੀ.ਡੀ. ਅਤੇ ਕੋਰੋਨਾ ਵਾਰਡ ਦੇ ਪਿਛਲੇ ਪਾਸੇ ਤੋਂ ਨਰਸਿੰਗ ਕਾਲਜ ਹੁੰਦੇ ਹੋਏ ਲਾਉਂਡਰੀ ਪਲਾਂਟ ਤੱਕ ਸੀਵਰ ਦਾ ਕੰਮ ਹਰ ਪੱਖੋਂ ਮੁਕੰਮਲ ਹੋਣ ਉਪਰੰਤ ਸੜਕਾਂ ‘ਤੇ ਪ੍ਰੀਮਿਕਸ ਪਾ ਕੇ ਸੜਕ ਤਿਆਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂਆਂ ਸੜਕਾਂ ਬਨਣ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਸਮੇਤ ਡਾਕਟਰਾਂ, ਪੈਰਾ ਮੈਡੀਕਲ ਅਮਲੇ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਮਿਲੀ ਹੈ।
ਇਸੇ ਦੌਰਾਨ ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਨੰਬਰ 1 ਇੰਜ. ਐਸ.ਐਲ. ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਲੀ ਪ੍ਰਵਾਨਗੀ ਤਹਿਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪਬਲਿਕ ਹੈਲਥ ਵਿਭਾਗ ਵੱਲੋਂ ਸੀਵਰ ਲਾਇਨਾਂ ਪਾਉਣ ਉਪਰੰਤ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ‘ਤੇ ਪ੍ਰੀਮਿਕਸ ਪਾ ਕੇ ਸੜਕਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੜਕਾਂ ਦੀਆਂ ਸਾਇਡਾਂ ‘ਤੇ ਇੰਟਰਲਾਕਿੰਗ ਪੇਵਰ ਅਤੇ ਸੈਂਟਰ ਲਾਈਨ ਸਮੇਤ ਸਾਈਡ ਲਾਈਨ ਅਤੇ ਰਿਫਲੈਕਟਰ ਲਗਾਕੇ ਅਗਲੇ 15 ਦਿਨਾਂ ‘ਚ ਪੂਰਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।