Covid vaccination schedule and Dengue report of Patiala 11 November

November 11, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 4847 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ 3 ਕੋਵਿਡ ਪਾਜੇਟਿਵ ਕੇਸ ਅਤੇ 15 ਡੇਂਗੂ ਦੇ ਕੇਸ ਹੋਏ ਰਿਪੋਰਟ: ਸਿਵਲ ਸਰਜਨ ਡਾ. ਪ੍ਰਿੰਸ ਸੋਢੀ
ਪਟਿਆਲਾ 11 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4847 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 69 ਹਜਾਰ 369 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 12 ਨਵੰਬਰ ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਡੀ ਐਮ ਡਬਲਿਉ ਰੇਲਵੇ ਹਸਪਤਾਲ, ਡੀ.ਐਮ. ਡਬਲਿਉ ਰੇਲਵੇ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ, ਪਾਤੜਾ ਦੇ ਕਮਿਉਨਿਟੀ ਹੈਲਥ ਸੈਂਟਰ, ਘਨੋਰ ਦੇ ਸਰਕਾਰੀ ਸਕੂਲ, ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1704 ਕੋਵਿਡ ਰਿਪੋਰਟਾਂ ਵਿਚੋਂ 3 ਕੋਵਿਡ ਪਾਜੇਟਿਵ ਕੇਸ ਰਿਪੋਰਟ ਹੋਏ ਜਿਨ੍ਹਾਂ ਵਿਚੋ 1 ਕੇਸ ਪਟਿਆਲਾ ਸ਼ਹਿਰ ਅਤੇ 2 ਕੇਸ ਬਲਾਕ ਸ਼ਤਰਾਣਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48940 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਮਰੀਜ਼ ਹੋਰ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47570 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 12 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 15 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 8 ਕੇਸ ਸ਼ਹਿਰੀ ਏਰੀਏ ਨਾਲ ਅਤੇ 7 ਕੇਸ ਪਿੰਡਾਂ ਵਿਚੋਂ ਹਨ। ਜਿਸ ਨਾਲ ਜਿਲ੍ਹੇ ਵਿਚ ਕੁਲ ਕੇਸਾ ਦੀ ਗਿਣਤੀ 831 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1608 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,19,663 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48940 ਕੋਵਿਡ ਪੋਜਟਿਵ,9,69,606 ਨੈਗੇਟਿਵ ਅਤੇ ਲਗਭਗ 1117 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।