13 Coronavirus case in Patiala 3 July 2020

July 3, 2020 - PatialaPolitics

ਜਿਲੇ ਵਿੱਚ 13 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 350
ਕੋਵਿਡ ਦੇ ਨਾਲ ਨਾਲ ਡੇਂਗੁ ਪ੍ਰਤੀ ਵੀ ਅਪਣਾਈਆਂ ਜਾਣ ਸਾਵਧਾਨੀਆਂ : ਡਾ. ਮਲਹੋਤਰਾ
ਪਟਿਆਲਾ 3 ਜੁਲਾਈ ( ) ਜਿਲੇ ਵਿਚ 13 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 656 ਰਿਪੋਰਟਾਂ ਵਿਚੋ 643 ਕੋਵਿਡ ਨੈਗੇਟਿਵ ਅਤੇ 13 ਕੋਵਿਡ ਪੋਜਟਿਵ ਪਾਏ ਗਏ ਹਨ।ਉਹਨਾਂ ਦੱਸਿਆਂ ਕਿ ਇਹਨਾਂ ਵਿਚੋ 10 ਪਟਿਆਲਾ ਸ਼ਹਿਰ,2 ਰਾਜਪੂਰਾ ਅਤੇ ਇੱਕ ਨਾਭਾ ਨਾਲ ਸਬੰਧਤ ਹਨ। ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ 6 ਕੇਸ ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਕਾਰਣ, ਇੱਕ ਵਿਦੇਸ਼ ਤੋਂ ਆਉਣ, ਤਿੰਨ ਬਾਹਰੀ ਰਾਜ ਤੋਂ ਆਉਣ ਅਤੇ ਤਿੰਨ ਫੱਲੂ ਟਾਈਪ ਲੱਛਣਾ ਵਾਲੇ ਵਿਅਕਤੀ ਹਨ।ਉੁਹਨਾਂ ਦੱਸਿਆਂ ਕਿ ਪਟਿਆਲਾ ਦੇ ਸ਼ਾਤੀ ਨਗਰ ਏਰੀਏ ਵਿਚ ਰਹਿਣ ਵਾਲੇ ਇੱਕ ਪਰਿਵਾਰ ਦੇ ਦੋ ਜੀਅ 40 ਸਾਲਾ ਅੋਰਤ ਅਤੇ 26 ਸਾਲਾ ਯੁਵਕ,ਐਸ.ਐਸ.ਟੀ.ਕੰਪਲੈਕਸ ਵਿਚ ਰਹਿਣ ਵਾਲਾ 32 ਸਾਲਾ ਵਿਅਕਤੀ ਬਾਹਰੀ ਰਾਜ ਤੋਂ ਆਉਣ ਕਾਰਣ ਲਏ ਕੋਵਿਡ ਸੈਂਪਲ ਪੋਜਟਿਵ ਪਾਏ ਗਏ ਹਨ।ਇਸੇ ਤਰਾਂ ਵਿਦੇਸ਼ ਤੋਂ ਆਉਣ ਕਾਰਣ ਜੀਵਨ ਸਿੰਘ ਨਗਰ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਵੀ ਪੋਜਟਿਵ ਪਾਇਆ ਗਿਆ ਹੈ।ਅਨੰਦ ਨਗਰ ਏ ਦੀ ਰਹਿਣ ਵਾਲੀ 26 ਸਾਲਾ ਅੋਰਤ ,ਤੋਪ ਖਾਨਾ ਮੋੜ ਦਾ ਰਹਿਣ ਵਾਲਾ 55 ਸਾਲਾ ਬਜੁਰਗ, ਰਾਜਪੁਰਾ ਦੇ ਵਿਕਾਸ ਨਗਰ ਵਿਚ ਰਹਿਣ ਵਾਲੇ 23 ਸਾਲ ਯੁਵਕ ਅਤੇ 28 ਸਾਲਾ ਅੋਰਤ,ਨਾਭਾ ਦੇ ਸਿਵਲ ਹਸਪਤਾਲ ਵਿਚ ਕੰਟਰੈਕਟ ਤੇਂ ਕੰਮ ਕਰਦਾ 27 ਸਾਲਾ ਮੁਲਾਜਮ ਅਤੇ ਧੀਰੂ ਕੀ ਮਾਜਰੀ ਵਿਚ ਰਹਿਣ ਵਾਲਾ 32 ਸਾਲਾ ਵਿਅਕਤੀ ਵੀ ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ ਤੇਂ ਕੋਵਿਡ ਪੋਜਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਕਮਾੰਡੋ ਹਸਪਤਾਲ ਵਿਚ ਕੰਮ ਕਰਦਾ 30 ਸਾਲਾ ਪੁਲਿਸ ਮੁਲਾਜਮ ਫੱਲੂ ਟਾਈਪ ਲੱਛਣ ਹੋਣ ਅਤੇ ਸ਼ੇਰਾ ਵਾਲਾ ਗੇਟ ਦੀ ਰਹਿਣ ਵਾਲੀ ਰਾਜਿੰਦਰਾ ਹਸਪਤਾਲ ਵਿਚ ਦਾਖਲ 54 ਸਾਲਾ ਅੋਰਤ ਅਤੇ ਉਸ ਦੇ ਨਾਲ ਰਹਿ ਰਹੀ 35 ਸਾਲ ਅੋਰਤ ਵੀ ਕੋਵਿਡ ਪੋਜਟਿਵ ਪਾਈ ਗਈ ਹੈ।ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਗਿਆ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ। ਡਾ. ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲਾ ਪਟਿਆਲਾ ਦੇ ਪੰਜ ਮਰੀਜਾਂ ਨੂੰ 17 ਦਿਨ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਅਤੇ ਕੋਵਿਡ ਤੋਂ ਠੀਕ ਹੋਣ ਤੇਂ ਕੋਵਿਡ ਕੇਅਰ ਸੈਂਟਰ ਤੋਂ ਅਤੇ ਦੋ ਮਰੀਜਾਂ ਨੁੰ 10 ਦਿਨ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਤੇਂ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦੇ ਕੇ ਅਗਲੇ ਸੱਤ ਦਿਨ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿਤਾ ਗਿਆ ਹੈ।
ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 21014 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 92 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਨਾਲ ਨਾਲ ਡੇਂਗੁ,ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵੀ ਜਰੂਰ ਅਪਨਾਉਣ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 660 ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।
ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 24190 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 350 ਕੋਵਿਡ ਪੋਜਟਿਵ, 22607 ਨੈਗਟਿਵ ਅਤੇ 1187 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 9 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ 173 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 168 ਹੈ।